03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਜੱਸਾ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੇ <br/>

ਅਜੀਤ ਡੈਸਕ 30-05-2026
ਲਹਿਰਾ ਮੁਹੱਬਤ, 29 ਮਈ (ਸੁਖਪਾਲ ਸਿੰਘ ਸੁੱਖੀ)-ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰ: 10 'ਚੋਂ ਆਜ਼ਾਦ ਉਮੀਦਵਾਰ ਵਜੋਂ ਜੱਸਾ ਸਿੰਘ ਸਿੱਧੂ ਸਪੁੱਤਰ ਜੋਗਿੰਦਰ ਸਿੰਘ ਕੌਂਸਲਰ ਦੀ ਚੋਣ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਗੁਰਭਗਤ ਸਿੰਘ ਤੋਂ 62 ਵੋਟਾਂ ਦੇ ਫ਼ਰਕ ਨਾਲ ਜਿੱਤ ਗਏ ਹਨ | ਉਨ੍ਹਾਂ ਦੇ ਸਮਰਥਕਾਂ ਵਲੋਂ ਜਿੱਤਣ ਮੌਕੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਫੁੱਲਾਂ ਦੇ ਹਾਰਾਂ ਤੇ ਰੰਗ ਪਾ ਕੇ ਖ਼ੁਸ਼ੀ ਮਨਾਈ ਗਈ | ਇਸ ਮੌਕੇ ਜੇਤੂ ਉਮੀਦਵਾਰ ਜੱਸਾ ਸਿੰਘ ਸਿੱਧੂ ਨੇ ਆਪਣੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਅਗਲੇ ਦਿਨਾਂ ਵਿਚ ਵਾਰਡ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕਰਨ ਲਈ ਤੱਤਪਰ ਰਹਾਂਗੇ | ਇਸ ਮੌਕੇ ਸਾਬਕਾ ਪੰਚ ਇੰਦਰਜੀਤ ਸਿੰਘ, ਪਰਮਿੰਦਰ ਸਿੰਘ ਪਿੰਦਰਾ, ਰਾਜਿੰਦਰ ਸਿੰਘ ਰਾਜਾ, ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਸੀਰਾ, ਪ੍ਰੀਤਮ ਸਿੰਘ, ਪੂਰਨ ਸਿੰਘ, ਭੁਪਿੰਦਰ ਸਿੰਘ, ਜਸਕਰਨ ਸਿੰਘ ਲਵਲੀ ਸਮੇਤ ਵੱਡੀ ਗਿਣਤੀ ਵਿਚ ਸਮਰੱਥਕਾਂ ਤੇ ਵਾਰਡ ਵਾਸੀਆਂ ਨੇ ਉਨ੍ਹਾਂ ਨੂੰ ਜਿੱਤ ਦੀ ਖ਼ੁਸ਼ੀ ਵਿਚ ਵਧਾਈ ਦਿੱਤੀ |

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਮਨਜੀਤ ਕੌਰ ਨੇ ਆਪਣੀ ਦਰਾਣੀ ਕਰਮਜੀਤ ਕੌਰ ਤੋਂ 19 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ <br/> ਅਗਲੀ ਖ਼ਬਰ ਨਸ਼ੇ ਵਾਲੀ ਸਮੱਗਰੀ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।