29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਤੇਲ ਪਦਾਰਥਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਅਨੋਖਾ ਖੱਚਰ ਰੇਹੜਾ ਪ੍ਰਦਰਸ਼ਨ <br/>

ਅਜੀਤ ਡੈਸਕ 31-05-2026
ਬਰੇਟਾ, 30 ਮਈ (ਪਾਲ ਸਿੰਘ ਮੰਡੇਰ)- ਤੇਲ ਪਦਾਰਥਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖਿਲਾਫ ਕਾਂਗਰਸ ਪਾਰਟੀ ਵਲੋਂ ਸਥਾਨਕ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖੱਚਰ ਰੇਹੜੇ ਉੱਪਰ ਬੈਠ ਕੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਖੱਚਰ ਰੇਹੜੇ 'ਤੇ ਸਵਾਰ ਹੋ ਕੇ ਕਾਂਗਰਸੀ ਆਗੂਆਂ ਨੇ ਬਾਜ਼ਾਰਾਂ ਵਿਚੋਂ ਰੋਸ ਮਾਰਚ ਕੱਢਿਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਆਮ ਲੋਕਾਂ ਦਾ ਜੀਵਨ ਬਹੁਤ ਮੁਸ਼ਕਿਲ ਹੋ ਗਿਆ ਹੈ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰ ਕੇ ਦੇਸ਼ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਹਰ ਵਰਗ ਉੱਪਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਘਰੇਲੂ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਕਾਰਨ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਸੋਈ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਪੈਟਰੋਲ, ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ | ਇਸ ਮੌਕੇ ਅਜੀਤ ਇੰਦਰ ਸਿੰਘ ਮੋਫਰ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਗੁਰਪ੍ਰੀਤ ਸਿੰਘ ਵਿੱਕੀ, ਸੁਰੇਸ਼ ਕੁਮਾਰ ਨੰਦਗੜ੍ਹੀਆ, ਮਨਦੀਪ ਗੋਰਾ, ਚਮਕੌਰ ਸਿੰਘ ਮੂਸਾ, ਨਰੋਤਮ ਚਹਿਲ, ਮਨਦੀਪ ਸਿੰਘ ਗੋਰਾ, ਬਲਵਿੰਦਰ ਨਾਰੰਗ, ਲਾਲੂ ਭਾਰਦਵਾਜ ਬਲਵੀਰ ਸਿੰਘ ਦੰਦੀਵਾਲ, ਨਰੋਤਮ ਸਿੰਘ ਚਹਿਲ, ਜਤਿੰਦਰ ਕੁਮਾਰ ਆਗਰਾ, ਅਵਤਾਰ ਸਿੰਘ ਸੁੱਖਾ ਧਲੇਵਾਂ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਸੁਮਿਤ ਡਸਕਾ, ਮੱਖਣ ਸ਼ਰਮਾ, ਰਮੇਸ਼ ਕੁਮਾਰ ਟੈਨੀ, ਸਵਰਨ ਸਿੰਘ, ਸਤਗੁਰ ਸਿੰਘ, ਗੁਰਜੰਟ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਦਾ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ <br/> ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੁੱਜਰਵਾਲ ਵਿਖੇ ਅਧਿਆਪਕ-ਮਾਪੇ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।