01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

-ਸਿੱਖਿਆ ਦਾ ਮਹਾਂ ਜਸ਼ਨ- ਜ਼ਿਲ੍ਹੇ ਦੇ ਸਕੂਲਾਂ ਵਿਚ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ <br/>

ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ 'ਸਿੱਖਿਆ ਦਾ ਮਹਾਂ ਜਸ਼ਨ' ਤਹਿਤ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਅੱਜ ਬਠਿੰਡਾ ਜ਼ਿਲ•ੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਵੀ ਕੀਤਾ ਗਿਆ | ਜ਼ਿਲ•ੇ ਦੇ ਸਮੂਹ ਸਕੂਲਾਂ ਵਿਚ ਹੋਏ ਇਨ•ਾਂ ਸਮਾਗਮਾਂ ਵਿਚ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੇ ਭਾਗ ਲਿਆ | ਇਸ ਮੌਕੇ ਜ਼ਿਲ•ਾ ਸਿੱਖਿਆ ਅਫ਼ਸਰ (ਸੈਕ:) ਮਮਤਾ ਖੁਰਾਣਾ ਵਲੋਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਵੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਲਾਢੇਵਾਲਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਦੌਰਾ ਕਰਕੇ 'ਸਿੱਖਿਆ ਦਾ ਮਹਾਂ ਜਸ਼ਨ' ਮੈਗਾ ਪੀ.ਟੀ.ਐਮ. ਤਹਿਤ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿਚ ਪੰਜਾਬ ਵਲੋਂ ਦੇਸ਼ ਭਰ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ ਸਾਂਝੀ ਕੀਤੀ ਗਈ | ਵਿਭਾਗ ਵੱਲੋਂ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਬੋਰਡ ਕਲਾਸਾਂ ਅਤੇ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮਾਪਿਆਂ ਨੂੰ ਬੱਚਿਆਂ ਨਾਲ ਰੋਜ਼ਾਨਾ ਪੜ•ਾਈ ਸੰਬੰਧੀ ਗੱਲਬਾਤ ਕਰਨ ਅਤੇ ਉਨ•ਾਂ ਦੇ ਸਰਵਪੱਖੀ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਜ਼ਿਲ•ਾ ਸਿੱਖਿਆ ਅਧਿਕਾਰੀਆਂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਕੂਲ ਅਤੇ ਮਾਪਿਆਂ ਦੀ ਸਾਂਝੀ ਭਾਗੀਦਾਰੀ ਹੀ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ | ਉਨ•ਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ•ਾਈ ਅਤੇ ਸਕੂਲੀ ਗਤੀਵਿਧੀਆਂ ਵਿਚ ਨਿਰੰਤਰ ਦਿਲਚਸਪੀ ਲੈਣ |

ਪਿਛਲੀ ਖ਼ਬਰ ਮਾਸਟਰ ਸੁਖਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਸ਼ੇਸ਼ <br/> ਅਗਲੀ ਖ਼ਬਰ ਬਾਲਿਕਾ ਸਿੱਖਿਆ ਅਤੇ ਹੁਨਰ ਵਿਕਾਸ ਗਤੀਵਿਧੀ– ਟਾਈ ਐਂਡ ਡਾਈ ਆਰਟ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।