01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪਹਿਲੀ ਜੂਨੀਅਰ ਜ਼ਿਲ੍ਹਾ ਰਗਬੀ ਚੈਂਪੀਅਨਸ਼ਿਪ ਅਤੇ ਟਰਾਇਲ ਸਫਲਤਾਪੂਰਵਕ ਸੰਪੰਨ

ਅਜੀਤ ਡੈਸਕ 31-05-2026
ਗੋਨਿਆਣਾ, 30 ਮਈ (ਲਛਮਣ ਦਾਸ ਗਰਗ)- ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਪਹਿਲੀ ਜੂਨੀਅਰ ਜ਼ਿਲ੍ਹਾ ਰਗਬੀ ਚੈਂਪੀਅਨਸ਼ਿਪ (ਲੜਕੇ) ਅਤੇ ਲੜਕੀਆਂ ਦੇ ਟਰਾਇਲ ਕਰਵਾਏ ਗਏ¢ ਚੈਂਪੀਅਨਸ਼ਿਪ ਵਿਚ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਦੀਆਂ ਕਰੀਬ 10 ਟੀਮਾਂ ਨੇ ਭਾਗ ਲਿਆ¢ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਗਬੀ ਪ੍ਰਤੀ ਆਪਣੀ ਲਗਨ ਅਤੇ ਹੁਨਰ ਦਾ ਸਬੂਤ ਦਿੱਤਾ¢ ਲੜਕੀਆਂ ਦੀਆਂ ਟੀਮਾਂ ਦੇ ਟਰਾਇਲ ਲਏ ਗਏ ਅਤੇ ਯੋਗ ਖਿਡਾਰੀਆਂ ਦੀ ਚੋਣ ਸਟੇਟ ਪੱਧਰੀ ਮੁਕਾਬਲਿਆਂ ਲਈ ਕੀਤੀ ਗਈ¢ ਰਗਬੀ ਐਸੋਸੀਏਸ਼ਨ ਅਨੁਸਾਰ ਜ਼ਿਲ੍ਹੇ ਵਿਚ ਰਗਬੀ ਖੇਡ ਦਾ ਮਿਆਰ ਲਗਾਤਾਰ ਉੱਚਾ ਹੋ ਰਿਹਾ ਹੈ ਅਤੇ ਖਿਡਾਰੀਆਂ ਵਿਚ ਮੁਕਾਬਲੇ ਦੀ ਭਾਵਨਾ ਪਹਿਲਾਂ ਨਾਲੋਂ ਕਾਫ਼ੀ ਵਧੀ ਹੈ¢ ਬਠਿੰਡਾ ਦੇ ਖਿਡਾਰੀ ਸਟੇਟ ਅਤੇ ਨੈਸ਼ਨਲ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ¢ ਇਸ ਮੌਕੇ ਰਗਬੀ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਸੁਖਪਾਲ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ ਅਤੇ ਜਨਰਲ ਸਕੱਤਰ ਜਸ਼ਨਦੀਪ ਸਿੰਘ ਨੇ ਕਿਹਾ ਕਿ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀ ਅਤੇ ਕਿਹਾ ਕਿ ਖਿਡਾਰੀ ਸਟੇਟ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ¢
ਪਿਛਲੀ ਖ਼ਬਰ ਰਜਿਸਟਰੀ ਰਜਿਸਟਰ ਕਰਵਾਉਣ ਸਮੇਂ ਗਲਤ ਜਾਣਕਾਰੀ ਦੇਣ ਦੇ ਮਾਮਲੇ 'ਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮਾਸਟਰ ਸੁਖਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਸ਼ੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।