07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ <br/>

ਅਜੀਤ ਡੈਸਕ 01-06-2026
ਭੁੱਚੋ ਮੰਡੀ, 31 ਮਈ (ਬਿੱਕਰ ਸਿੰਘ ਸਿੱਧੂ)- ਸਕੂਲ ਆਫ਼ ਐਮੀਨੈਂਸ ਭੁੱਚੋ ਕਲਾਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਹੋਰ ਗਤੀਵਿਧੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਸਕੂਲ ਪਿ੍ੰਸੀਪਲ ਮੈਡਮ ਰਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਈ ਗਈ ਇਸ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਪ੍ਰੀਖਿਆ ਨਤੀਜਿਆਂ ਅਤੇ ਸਕੂਲ ਵਿਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਬੋਰਡ ਦੇ ਨਤੀਜਿਆਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਿੱਖਿਆ ਗੁਣਵੱਤਾ ਵਿਚ ਪੰਜਾਬ ਦੇ ਪਹਿਲੇ ਸਥਾਨ ਬਾਰੇ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਇੰਟਰਨਸ਼ਿਪ ਪ੍ਰੋਗਰਾਮ ਦੇ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇੰਟਰਨਸ਼ਿਪ ਸਰਟੀਫਿਕੇਟ ਵੰਡੇ ਗਏ | ਇਸ ਸਮੇਂ ਮਾਪੇ ਵਰਕਸ਼ਾਪ ਰਾਹੀਂ ਸਿੱਖਿਆ ਦਾ ਮਹਾਂ ਜਸ਼ਨ ਮਨਾਇਆ ਗਿਆ | ਬੱਚਿਆਂ ਨੂੰ ਅੰਗਰੇਜ਼ੀ ਵਧੀਆ ਢੰਗ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਚੰਗਾ ਕੰਮ ਕਰਨ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਅੰਤ ਵਿਚ ਸਕੂਲ ਪਿ੍ੰਸੀਪਲ ਵਲੋਂ ਸਮੂਹ ਮਾਪਿਆਂ, ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਐਸ ਐਮ ਸੀ ਚੇਅਰ ਪਰਸਨ, ਪੰਚਾਇਤ ਮੈਂਬਰ, ਸਮੂਹ ਸਟਾਫ਼, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸਹਿਯੋਗੀ ਆਜ਼ਾਦ ਉਮੀਦਵਾਰਾਂ ਸਮੇਤ 11 'ਚੋਂ 8 ਸੀਟਾਂ 'ਤੇ ਕਾਬਜ਼ <br/> ਨਗਰ ਕੌਂਸਲ ਕੋਟਫੱਤਾ ਦੀ ਚੋਣ 'ਚ ਅਕਾਲੀ... ਅਗਲੀ ਖ਼ਬਰ ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਮੱਲਵਾਲਾ ਨੂੰ ਸਦਮਾ- ਪਿਤਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।