08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਿੱਖਿਆ ਦੇ ਮਹਾ ਜਸ਼ਨ ਨੇ ਮਾਪਿਆਂ ਦਾ ਭਰੋਸਾ ਕੀਤਾ ਮਜ਼ਬੂਤ- ਹਰਮੰਦਰ ਸਿੰਘ ਬਰਾੜ

ਅਜੀਤ ਡੈਸਕ 01-06-2026
ਬਠਿੰਡਾ, 31 ਮਈ (ਸੱਤਪਾਲ ਸਿੰਘ ਸਿਵੀਆਂ)- 'ਸਿੱਖਿਆ ਦੇ ਮਹਾਂ ਜਸ਼ਨ' ਤਹਿਤ ਸਰਕਾਰੀ ਸਮਾਰਟ ਮਿਡਲ ਤੇ ਪ੍ਰਾਇਮਰੀ ਸਕੂਲ ਧੋਬੀਆਣਾ ਬਸਤੀ ਬਠਿੰਡਾ, ਤਿਉਣਾ, ਮੁਲਤਾਨੀਆਂ ਰੋਡ ਬਠਿੰਡਾ ਅਤੇ ਬੀੜ ਬਹਿਮਣ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਕਰਵਾਈ ਗਈ, ਜਿਸ ਵਿਚ ਪੰਜਾਬ ਸਰਕਾਰ ਦੇ ਸਿੱਖਿਆ ਵਿੰਗ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ¢ ਇਸ ਮੌਕੇ ਹਰਮੰਦਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਇਤਿਹਾਸਕ ਸੁਧਾਰਾਂ ਦੇ ਨਤੀਜੇ ਹੁਣ ਜ਼ਮੀਨੀ ਪੱਧਰ 'ਤੇ ਸਪੱਸ਼ਟ ਨਜ਼ਰ ਆ ਰਹੇ ਹਨ ¢ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ, ਸੁੰਦਰ ਇਮਾਰਤਾਂ, ਸਮਾਰਟ ਕਲਾਸ-ਰੂਮ, ਤਕਨੀਕੀ ਸਾਧਨਾਂ ਅਤੇ ਗੁਣਵੱਤਾ ਭਰਪੂਰ ਸਿੱਖਿਆ ਕਾਰਨ ਮਾਪਿਆਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ਪ੍ਰਤੀ ਲਗਾਤਾਰ ਵੱਧ ਰਿਹਾ ¢ ਉਨ੍ਹਾਂ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਬੱਚਿਆਂ ਦੀ ਸਰਵਪੱਖੀ ਤਰੱਕੀ ਲਈ ਅਹਿਮ ਕੜੀ ਹੈ, ਜਿਸ ਰਾਹੀਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਿੱਧਾ ਵਿਚਾਰ-ਵਟਾਂਦਰਾ ਹੁੰਦਾ ਹੈ¢ ਇਸ ਨਾਲ ਬੱਚਿਆਂ ਦੀਆਂ ਕਮੀਆਂ ਅਤੇ ਖੂਬੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ | ਬਰਾੜ ਨੇ ਕਿਹਾ ਕਿ 'ਸਿੱਖਿਆ ਦੇ ਮਹਾਂ ਜਸ਼ਨ' ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਸਿੱਖਿਆ ਨੂੰ ਲੋਕ ਲਹਿਰ ਦਾ ਰੂਪ ਮਿਲ ਰਿਹਾ¢ ਇਹ ਪ੍ਰੋਗਰਾਮ ਸਿਰਫ਼ ਰਸਮੀ ਨਹੀਂ, ਸਗੋਂ ਬੱਚਿਆਂ ਦੇ ਰੌਸ਼ਨ ਭਵਿੱਖ ਲਈ ਮਾਪਿਆਂ, ਅਧਿਆਪਕਾਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਭਾਈਵਾਲੀ ਦਾ ਪ੍ਰਤੀਕ ਬਣ ਕੇ ਉਭਰਿਆ ਹੈ | ਇਸ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਸਕੂਲਾਂ ਵਿਚ ਹੋਏ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ¢
ਪਿਛਲੀ ਖ਼ਬਰ ਬਠਿੰਡਾ 'ਚ 'ਆਪ' ਸਿਰਫ਼ ਇਕ ਉੱਪ-ਚੋਣ ਜਿੱਤਣ ਨਾਲ ਵੱਡੇ ਬਹੁਮਤ 'ਤੇ ਅੱਪੜੀ ਅਗਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਦੀ ਚੋਣ 'ਚ ਅਕਾਲੀ ਦਲ ਦਾ ਕਦਮ ਬੜ੍ਹਤ ਵੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।