15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਪੋਸਟਰ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 02-06-2026
ਰਾਮਪੁਰਾ ਫੂਲ, 1 ਜੂਨ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਚ ਪਿ੍ੰਸੀਪਲ ਸੰਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਵਿਦਿਆਰਥੀਆਂ ਵਿਚਕਾਰ ਪੋਸਟਰ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ¢ ਵਿਦਿਆਰਥੀਆਂ ਨੇ ਆਕਰਸ਼ਕ ਅਤੇ ਸੰਦੇਸ਼ਾਤਮਕ ਪੋਸਟਰਾਂ ਰਾਹੀਂ ਤੰਬਾਕੂ-ਮੁਕਤ ਜੀਵਨ ਦਾ ਸੰਦੇਸ਼ ਦਿੱਤਾ¢ ਇਸ ਗਤੀਵਿਧੀ ਦਾ ਸੰਚਾਲਨ ਗਤੀਵਿਧੀ ਇੰਚਾਰਜ ਕਰਮਜੀਤ ਕੌਰ ਨੇ ਕੀਤਾ, ਜਦਕਿ ਕੋਆਰਡੀਨੇਟਰ ਨਿਰਮਲਜੀਤ ਕੌਰ ਵੀ ਮੌਜੂਦ ਰਹੇ¢ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਭ ਨੂੰ ਨਸ਼ਾ-ਮੁਕਤ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ¢

ਪਿਛਲੀ ਖ਼ਬਰ ਜੱਸੀ ਟੋਲ ਪਲਾਜ਼ੇ 'ਤੇ ਫਾਸਟੈਗ ਨੂੰ ਲੈ ਕੇ ਟਰੱਕ ਡਰਾਈਵਰਾਂ ਅਤੇ ਟੋਲ ਕਰਮੀਆਂ ਵਿਚਾਲੇ ਝੜਪ ਅਗਲੀ ਖ਼ਬਰ ਦਲਿਤ ਸੈਨਾ ਨੇ ਰਵਨੀਤ ਸਿੰਘ ਬਿੱਟੂ ਦੇ ਖਿਲਾਫ ਕਾਰਵਾਈ ਲਈ ਐਸ.ਸੀ.ਕਮਿਸ਼ਨ ਨੂੰ ਭੇਜੀ ਸ਼ਿਕਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।