18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬਠਿੰਡਾ ਦਿਹਾਤੀ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ 7 ਜੂਨ ਨੂੰ

ਅਜੀਤ ਡੈਸਕ 05-06-2026
ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐਸ.ਆਈ.ਆਰ) ਆਧਾਰਿਤ ਵਿਸ਼ੇਸ਼ ਕੈਂਪ 7 ਜੂਨ (ਐਤਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵਿਧਾਨ ਸਭਾ ਹਲਕਾ 093-ਬਠਿੰਡਾ ਦਿਹਾਤੀ ਵਿਖੇ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ¢ ਇਹ ਜਾਣਕਾਰੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 093-ਬਠਿੰਡਾ ਦਿਹਾਤੀ ਪਰਮਦੀਪ ਸਿੰਘ ਪੀ.ਸੀ.ਐਸ. ਨੇ ਸਾਂਝੀ ਕੀਤੀ ¢ ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਵਿਸ਼ੇਸ਼ ਗਹਿਰਾਈ ਸੁਧਾਈ) ਤਹਿਤ ਇਸ ਵਿਸ਼ੇਸ਼ ਮੁਹਿੰਮ ਰਾਹੀਂ ਵੋਟਰ ਸੂਚੀਆਂ ਨੂੰ ਸਹੀ ਅਤੇ ਅੱਪਡੇਟ ਕਰਨ ਲਈ 7 ਜੂਨ ਨੂੰ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹਿਣਗੇ¢ ਜਿਸ ਦਾ ਮੁੱਖ ਮੰਤਵ ਵੋਟਰ ਸੂਚੀ ਨੂੰ 100 ਫ਼ੀਸਦੀ ਤਰੁਟੀ-ਰਹਿਤ, ਸੁੱਧ ਅਤੇ ਅੱਪਡੇਟ ਕਰਨਾ ਹੈ¢ ਉਨ੍ਹਾਂ ਦੱਸਿਆ ਕਿ ਇਸ ਦÏਰਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਮÏਜੂਦਾ ਵੋਟਰ ਕਾਰਡਾਂ ਵਿੱਚ ਦਰਜ ਗ਼ਲਤੀਆਂ ਨੂੰ ਸੁਧਾਰਨ 'ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ¢ ਉਨਾਂ ਕਿਹਾ ਕਿ ਸਪੈਸ਼ਲ ਕੈਂਪ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆ ਤੇ ਵੋਟਰ ਸੂਚੀਆਂ ਨਾਲ ਸੰਬੰਧਿਤ ਕੰਮਾਂ ਨੂੰ ਪਾਰਦਰਸ਼ੀ, ਤੇ ਸੁਖਾਲਾ ਬਣਾਉਣਾ ਹੈ¢ ਜਿਹੜੇ ਵੋਟਰਾਂ ਦੀ ਵੋਟ ਸਾਲ 2003 ਦੀ ਮੋਟਰ ਸੂਚੀ ਨਾਲ ਅਜੇ ਤੱਕ ਮੈਪ ਨਹੀਂ ਹੋਈ, ਉਹ ਵੋਟਰ ਇਸ ਵਿਸ਼ੇਸ਼ ਕੈਂਪ ਵਿੱਚ ਆਪਣੀ ਮੈਪ ਕਰਵਾ ਲੈਣ¢ ੇ

ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਦੁਕਾਨ 'ਤੇ ਬੈਠੇ 'ਆਪ' ਆਗੂ ਅਰੋੜਾ ਉਪਰ ਜਾਨਲੇਵਾ ਹਮਲਾ ਅਗਲੀ ਖ਼ਬਰ ਪੀ.ਆਰ.ਟੀ.ਸੀ ਮੁਲਾਜ਼ਮਾਂ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।