30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕਾਂਗਰਸੀ ਆਗੂ ਗੋਲਡੀ ਗਿੱਲ ਤੇ ਚਿੰਟੂ ਜਿੰਦਲ ਆਮ ਆਦਮੀ ਪਾਰਟੀ ‘ਚ ਸ਼ਾਮਿਲ

ਅਜੀਤ ਡੈਸਕ 06-06-2026
ਤਲਵੰਡੀ ਸਾਬੋ, 5 ਜੂਨ (ਰਣਜੀਤ ਸਿੰਘ ਰਾਜੂ)-ਇਤਿਹਾਸਿਕ ਨਗਰ ਤਲਵੰਡੀ ਸਾਬੋ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਬਲ ਮਿਲਿਆ ਜਦੋਂ ਕਾਂਗਰਸ ਦੇ ਦੋ ਨੌਜਵਾਨ ਆਗੂਆਂ ਨੇ ਐਥੇ ਰੱਖੇ ਇਕ ਪ੍ਰੋਗਰਾਮ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਆਗੂਆਂ ਨੂੰ ਪਾਰਟੀ ‘ਚ ਸ਼ਾਮਿਲ ਕਰਦਿਆਂ ਪੂਰਾ ਮਾਣ ਸਨਮਾਨ ਦੇਣ ਦਾ ਯਕੀਨ ਦਵਾਇਆ। ਤਲਵੰਡੀ ਸਾਬੋ ਦੇ ਦਿਆਨੰਦ ਆਸ਼ਰਮ ਵਿਖੇ ਰੱਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਯੂਥ ਕਾਂਗਰਸ ਦੇ ਬੁਲਾਰੇ ਰਹਿ ਚੁੱਕੇ ਨਵਦੀਪ ਸਿੰਘ ਗੋਲਡੀ ਗਿੱਲ ਤੇ ਕਾਂਗਰਸੀ ਆਗੂ ਚਿੰਟੂ ਜਿੰਦਲ ਨੇ ਕਾਂਗਰਸ ਦਾ ਹੱਥ ਛੱਡਦਿਆਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਉਕਤ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਨੇ ਦੋਵਾਂ ਆਗੂਆਂ ਦੇ ਨਾਲ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਪਾਰਟੀ ਚੋਣ ਨਿਸ਼ਾਨ ਵਾਲੇ ਮਫਲਰ ਦੇ ਕੇ ਪਾਰਟੀ ‘ਚ ਰਸਮੀ ਸ਼ਾਮਿਲ ਕੀਤਾ। ਵਿਧਾਇਕ ਬਲਜਿੰਦਰ ਕੌਰ ਨੇ ਇਸ ਮੌਕੇ ਆਪਣੇ ਸੰਬੋਧਨ ‘ਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਜਿਥੇ ਪੂਰੇ ਕੀਤੇ ਗਏ ਹਨ, ਉਥੇ ਹੀ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਤੇ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਕਾਰਜ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਲੋਕ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਤੇ ਲੋਕਾਂ ਦੇ ਇਸੇ ਸਹਿਯੋਗ ਸਦਕਾ ਆਮ ਆਦਮੀ ਪਾਰਟੀ 2027 ‘ਚ ਵੀ ਸਰਕਾਰ ਬਣਾਵੇਗੀ। ਇਸ ਮੌਕੇ ਹਲਕਾ ਵਿਧਾਇਕਾ ਦੇ ਭਰਾ ਉਦੈਵੀਰ ਸਿੰਘ ਜਗ੍ਹਾ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ, ਜਿਨ੍ਹਾਂ ਦੇ ਯਤਨਾਂ ਸਦਕਾ ਉਕਤ ਆਗੂ ਪਾਰਟੀ ‘ਚ ਸ਼ਾਮਿਲ ਹੋਏ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਵਲੋਂ ਹਰਜੀਤ ਸਿੰਘ ਸਰਾਂ, ਅਵਤਾਰ ਸਿੰਘ ਤਾਰ ਭਾਊ ਪ੍ਰਧਾਨ ਟਰੱਕ ਯੂਨੀਅਨ, ਸੀਨੀਅਰ ਆਪ ਆਗੂ ਤਰਸੇਮ ਸਿੰਗਲਾ, ਰੇਸ਼ਮ ਸਿੰਘ ਜ਼ੈਲਦਾਰ ਪ੍ਰਧਾਨ ਕੋ. ਸੁਸਾਇਟੀ ਜਗਾ, ਬਲਵਿੰਦਰ ਸਿੰਘ ਗਿੱਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਦੁਕਾਨਦਾਰ ਦੀ ਕੁੱਟਮਾਰ ਨੂੰ ਲੈ ਕੇ ਬਰੇਟਾ ਮੁਕੰਮਲ ਬੰਦ, ਥਾਣੇ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਗੁਰਦੁਆਰਾ ਢਾਬਸਰ ਜੱਸੀ ਪੌ ਵਾਲੀ ‘ਚ ਸੁੱਖ ਆਸਨ ਵਾਲੇ ਕਮਰੇ ਨੂੰ ਸ਼ਾਟ ਸਰਕਟ ਕਾਰਨ ਲੱਗੀ ਅੱਗ, ਚਾਰ ਪਾਵਨ ਸਰੂਪਾਂ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।