25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪ੍ਰੈਂਟਿਸਸ਼ਿਪ ਲਾਈਨਮੈਨਾਂ ’ਤੇ ਲਾਠੀਚਾਰਜ ਦੀ ਮੁਲਾਜ਼ਮ ਯੂਨਾਈਟਿਡ ਆਰਗੇਨਾਈਜੇਸ਼ਨ ਵਲੋਂ ਸਖ਼ਤ ਨਿਖੇਧੀ

ਅਜੀਤ ਡੈਸਕ 06-06-2026

ਬਠਿੰਡਾ, 5 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੀ. ਐਸ. ਪੀ. ਸੀ. ਐਲ. ਹੈੱਡ ਆਫ਼ਿਸ ਪਟਿਆਲਾ ਦੇ ਗੇਟ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ 2600 ਅਪ੍ਰੈਂਟਿਸਸ਼ਿਪ ਲਾਈਨਮੈਨਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਮੁਲਾਜ਼ਮ ਯੂਨਾਈਟਿਡ �ਰਗਨਾਈਜੇਸ਼ਨ ਪੀ.ਐੱਸ.ਪੀ.ਸੀ.ਐਲ./ਟਰਾਂਸਕੋ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰੈਸ ਸਕੱਤਰ ਜਸਪਾਲ ਸਿੰਘ ਧੀਮਾਨ ਨੇ ਕਿਹਾ ਕਿ ਅਪ੍ਰੈਂਟਿਸਸ਼ਿਪ ਲਾਈਨਮੈਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨੇ ‘ਤੇ ਬੈਠੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪਾਵਰਕੌਮ ਮੈਨੇਜਮੈਂਟ ਅਤੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਵਿਚਕਾਰ ਲਿਖਤੀ ਸਮਝੌਤਾ ਵੀ ਹੋਇਆ ਸੀ, ਪਰ ਉਸ ਨੂੰ ਲਾਗੂ ਕਰਨ ਦੀ ਬਜਾਏ ਧਰਨਾਕਾਰੀਆਂ ਉੱਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿਚ ਅਸਫਲ ਰਹੀ ਹੈ। ਇਸ ਵੇਲੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਬਿਜਲੀ ਬੋਰਡ ਵਿਚ ਮੁਲਾਜ਼ਮਾਂ ਦੀ ਭਾਰੀ ਘਾਟ ਹੈ, ਜਿਸ ਕਾਰਨ ਵਿਭਾਗੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਅਜਿਹੇ ਸਮੇਂ ਵਿਚ ਸਿਖਲਾਈ ਪ੍ਰਾਪਤ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਨੂੰ ਭਰਤੀ ਕਰਨ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਸਰਕਾਰ ਦੀ ਨੀਅਤ ‘ਤੇ ਸਵਾਲ ਖੜ੍ਹੇ ਕਰਦਾ ਹੈ।ਮੁਲਾਜ਼ਮ ਯੂਨਾਈਟਿਡ �ਰਗਨਾਈਜੇਸ਼ਨ ਨੇ ਮੰਗ ਕੀਤੀ ਕਿ ਅਪ੍ਰੈਂਟਿਸਸ਼ਿਪ ਲਾਈਨਮੈਨਾਂ ਨਾਲ ਹੋਏ ਲਿਖਤੀ ਸਮਝੌਤੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ 2600 ਅਪ੍ਰੈਂਟਿਸਸ਼ਿਪ ਲਾਈਨਮੈਨਾਂ ਨੂੰ ਜਲਦ ਤੋਂ ਜਲਦ ਪਾਵਰਕੌਮ ਵਿਚ ਭਰਤੀ ਕੀਤਾ ਜਾਵੇ, ਤਾਂ ਜੋ ਬਿਜਲੀ ਬੋਰਡ ਦਾ ਕੰਮਕਾਜ ਸੁਚਾਰੂ ਅਤੇ ਉਸਾਰੂ ਢੰਗ ਨਾਲ ਚੱਲ ਸਕੇ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਮਝੌਤੇ ਨੂੰ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨੌਜਵਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ।
ਪਿਛਲੀ ਖ਼ਬਰ ਤੂੜੀ ਦਾ ਭਾਅ ਵਧਣ ਨਾਲ ਪਸ਼ੂ ਪਾਲਕ ਚਿੰਤਤ-ਡਾ. ਸ਼ਰਮਾ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਨੇ ਥਾਣਾ ਭੀਖੀ ਅੱਗੇ ਲਗਾਇਆ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।