25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ. ਏ. ਵੀ. ਸਕੂਲ ਅਕਬਰਪੁਰ ਖੁਡਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026

ਬਰੇਟਾ, 5 ਜੂਨ (ਪਾਲ ਸਿੰਘ ਮੰਡੇਰ)-ਡੀ. ਏ. ਵੀ. ਸਕੂਲ ਅਕਬਰਪੁਰ ਖੁਡਾਲ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਮੌਕੇ ਪਿੰਡ ਦੇ ਪੰਚਾਇਤ ਘਰ ਵਿਚ ਨੁੱਕੜ ਨਾਟਕ ਪੇਸ਼ ਕੀਤਾ। ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਵਾਤਾਵਰਨ ਪ੍ਰਦੂਸ਼ਣ, ਪਲਾਸਟਿਕ ਦੀ ਵਧ ਰਹੀ ਵਰਤੋਂ, ਰੁੱਖਾਂ ਦੀ ਕਟਾਈ ਤੇ ਪਾਣੀ ਦੀ ਬਰਬਾਦੀ ਵਰਗੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ। ਇਸ ਦੇ ਨਾਲ ਹੀ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ, ਸਫ਼ਾਈ ਬਣਾਈ ਰੱਖਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪੰਚਾਇਤ ਤੇ ਪਿੰਡ ਦੇ ਲੋਕਾਂ ਵਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਪੰਚਾਇਤ ਘਰ ਵਿਚ ਬੂਟਾ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰਿੰਸੀਪਲ ਸੁਖਪਾਲ ਕੌਰ ਨੇ ਵੀ ਵਿਚਾਰ ਪੇਸ਼ ਕੀਤੇ।
ਪਿਛਲੀ ਖ਼ਬਰ ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।