29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਮੋਟਰਸਾਈਕਲ ਅਤੇ ਗੈਸ ਸਿਲੰਡਰ ਚੋਰੀ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

ਅਜੀਤ ਡੈਸਕ 09-06-2026
ਬਠਿੰਡਾ, 8 ਜੂਨ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਘਰ ਵਿਚੋਂ ਮੋਟਰਸਾਈਕਲ ਅਤੇ ਗੈਸ ਸਿਲੰਡਰ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਬੂਟਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਸੁਖਰਾਮ ਵਾਸੀ ਗੁਰੂ ਨਾਨਕ ਨਗਰ ਬਠਿੰਡਾ ਵਲੋਂ ਥਾਣਾ ਕੈਨਾਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ 7 ਜੂਨ 2026 ਨੂੰ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਘਰ 'ਚੋਂ ਮੋਟਰਸਾਈਕਲ ਨੰਬਰ ਪੀ.ਬੀ.-03.ਕਿਊ-0950 ਅਤੇ ਇਕ ਘਰੇਲੂ ਗੈਸ ਸਿਲੰਡਰ ਚੋਰੀ ਕਰਕੇ ਲੈ ਗਿਆ | ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ 'ਤੇ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਦੁਕਾਨ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਨੇ ਵਧ ਰਹੀ ਮਹਿੰਗਾਈ ਸਮੇਤ ਫ਼ਸਲੀ ਖਾਦ ਦੀ ਕਮੀ 'ਤੇ ਜਤਾਇਆ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।