29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡਾ: ਕੁਲਰਾਜ ਸਿੰਘ ਨੂੰ ਭਾਜਪਾ ਨੇ ਹਲਕਾ ਭੁੱਚੋ ਦਾ ਇੰਚਾਰਜ ਕੀਤਾ ਨਿਯੁਕਤ <br/>

ਅਜੀਤ ਡੈਸਕ 09-06-2026
ਬਠਿੰਡਾ ਸ਼ਹਿਰੀ ਦਾ ਜਨਰਲ ਸਕੱਤਰ ਵੀ ਬਣਾਇਆ
ਬਠਿੰਡਾ, 8 ਜੂਨ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਨੂੰ ਮੁੱਖ ਰਖਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਡਾ: ਕੁਲਰਾਜ ਸਿੰਘ ਵਾਸੀ ਮਾਡਲ ਟਾਊਨ ਬਠਿੰਡਾ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਦੇ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦਾ ਇੰਚਾਰਜ ਨਿਯੁੱਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਉਨ੍ਹਾਂ ਨੂੰ ਬਠਿੰਡਾ ਸ਼ਹਿਰੀ ਦਾ ਜਨਰਲ ਸਕੱਤਰ ਵੀ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਪਾਰਟੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕੀਤੀ ਗਈ ਹੈ | ਡਾ: ਕੁਲਰਾਜ ਸਿੰਘ ਨੇ ਆਪਣੀ ਨਿਯੱੁਕਤੀ ਲਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਨ ਨਬੀਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸਮੁੱਚੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ |

ਪਿਛਲੀ ਖ਼ਬਰ ਪਿ੍ੰਸੀਪਲ ਨੀਤੀਸ਼ ਸੋਢੀ ਨੇ ਵਿਸ਼ਵ ਵਾਤਾਵਰਨ ਦਿਵਸ 'ਤੇ ਵਿਸ਼ੇਸ਼ ਸਮਾਗਮ 'ਚ ਲਿਆ ਹਿੱਸਾ ਅਗਲੀ ਖ਼ਬਰ ਪਿਕਅੱਪ ਡਾਲਾ ਪਲਟਣ ਕਾਰਨ ਦੋ ਵਿਅਕਤੀ ਜ਼ਖਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।