29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿ੍ੰਸੀਪਲ ਨੀਤੀਸ਼ ਸੋਢੀ ਨੇ ਵਿਸ਼ਵ ਵਾਤਾਵਰਨ ਦਿਵਸ 'ਤੇ ਵਿਸ਼ੇਸ਼ ਸਮਾਗਮ 'ਚ ਲਿਆ ਹਿੱਸਾ

ਅਜੀਤ ਡੈਸਕ 09-06-2026
ਚਾਉਕੇ, 8 ਜੂਨ (ਮਨਜੀਤ ਸਿੰਘ ਘੜੈਲੀ)-ਵਿਸ਼ਵ ਵਾਤਾਵਰਣ ਦਿਵਸ 2026 ਦੇ ਮੌਕੇ 'ਤੇ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਪਿ੍ੰਸੀਪਲ ਮਿਸ: ਨੀਤੀਸ਼ ਸੋਢੀ ਨੇ ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ 'ਦਿ ਗ੍ਰੀਨ ਸਰਕਲ' 'ਚ ਸ਼ਿਰਕਤ ਕੀਤੀ | ਇਸ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ 'ਸਵਿੱਚ ਫ਼ਾਰ ਚੇਂਜ ਫਾਊਾਡੇਸ਼ਨ ਵਲੋਂ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ | ਪ੍ਰੋਗਰਾਮ ਦੌਰਾਨ ਦੇਸ਼ ਦੀਆਂ ਪ੍ਰਮੁੱਖ ਹਸਤੀਆਂ, ਜਿਵੇਂ ਕਿ ਮਸ਼ਹੂਰ ਪੈਨਲਿਸਟ ਸਵਾਤੀ ਸਿੰਘ (ਬ੍ਰਾਂਡ ਅੰਬੈਸਡਰ ਐਮ ਸੀ ਜੀ , ਐਸ ਬੀ ਐਮ ਅਤੇ ਸੰਸਥਾਪਕ, ਕਲਰ ਕੋਡ ਫਾਊਾਡੇਸ਼ਨ), ਨੇ ਵਾਤਾਵਰਣ ਨੂੰ ਬਚਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ | ਸਮਾਗਮ 'ਚ ਸ਼ਾਮਿਲ ਹੋਣ ਤੋਂ ਬਾਅਦ ਪਿ੍ੰਸੀਪਲ ਮਿਸ ਨੀਤੀਸ਼ ਸੋਢੀ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕੁਦਰਤ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਛੋਟੀ ਉਮਰ ਤੋਂ ਹੀ ਜ਼ਿੰਮੇਵਾਰ ਨਾਗਰਿਕ ਬਣ ਸਕਣ | ਉਨ੍ਹਾਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਮਿਲਕੇ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ | ਇਸ ਸ਼ਲਾਘਾਯੋਗ ਪਹਿਲਕਦਮੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦੀ ਚੇਅਰਪਰਸਨ ਡਾ: ਚਰਨਜੀਤ ਕੌਰ ਢਿੱਲੋਂ ਨੇ ਪਿ੍ੰਸੀਪਲ ਮਿਸ ਨੀਤੀਸ਼ ਸੋਢੀ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੂਨ ਸਕੂਲ 'ਜ਼ੀਰੋ ਵੇਸਟ ਪਾਲਿਸੀ' ਦੀ ਪਾਲਣਾ ਕਰਕੇ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਅਪਣਾ ਕੇ ਵਾਤਾਵਰਣ ਦੀ ਸੰਭਾਲ ਦੇ ਕਾਰਜਾਂ 'ਚ ਹਮੇਸ਼ਾ ਸਭ ਤੋਂ ਅੱਗੇ ਰਹੇਗਾ | ਇਸ ਮੌਕੇ ਸਮੂਹ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਵੀ ਪਿ੍ੰਸੀਪਲ ਮਿਸ: ਨੀਤੀਸ਼ ਸੋਢੀ ਦੇ ਇਸ ਕਦਮ ਦੀ ਪ੍ਰਸੰਸਾ ਕੀਤੀ ਅਤੇ ਪ੍ਰਣ ਲਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਸਕੂਲ ਹਮੇਸ਼ਾ ਸਮਾਜਿਕ ਅਤੇ ਵਾਤਾਵਰਣ ਪੱਖੀ ਕਾਰਜਾਂ 'ਚ ਮੋਹਰੀ ਭੂਮਿਕਾ ਨਿਭਾਉਂਦਾ ਰਹੇਗਾ |
ਪਿਛਲੀ ਖ਼ਬਰ ਕਹਿਰ ਭਰੀ ਗਰਮੀ ਕਾਰਨ ਤਿੰਨ ਬਿਮਾਰ <br/> ਅਗਲੀ ਖ਼ਬਰ ਡਾ: ਕੁਲਰਾਜ ਸਿੰਘ ਨੂੰ ਭਾਜਪਾ ਨੇ ਹਲਕਾ ਭੁੱਚੋ ਦਾ ਇੰਚਾਰਜ ਕੀਤਾ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।