01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਦੋ ਕਿਸਾਨ ਜਥੇਬੰਦੀਆਂ ਵਲੋਂ 4 ਜੁਲਾਈ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਮੀਟਿੰਗ

ਅਜੀਤ ਡੈਸਕ 10-06-2026
ਭੁੱਚੋ ਮੰਡੀ, 9 ਜੂਨ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਚੱਕ ਫਤਿਹ ਸਿੰਘ ਵਾਲਾ ਵਿਖੇ ਹੋਈ | ਸੰਬੋਧਨ ਕਰਦਿਆਂ ਸੂਬਾ ਸੀ. ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਵਲੋਂ ਦੇਸ਼ 'ਤੇ ਥੋਪੇ ਜਾ ਰਹੇ ਵਪਾਰ ਸਮਝੌਤੇ, ਈਰਾਨ 'ਤੇ ਅਮਰੀਕੀ ਸਾਮਰਾਜੀ ਹਮਲੇ ਅਤੇ ਇਨ੍ਹਾਂ ਹਮਲਿਆਂ ਕਾਰਨ ਲੋਕਾਂ 'ਤੇ ਮਹਿੰਗਾਈ ਦੇ ਪੈ ਰਹੇ ਵੱਡੇ ਭਾਰ ਖ਼ਿਲਾਫ਼ 2 ਕਿਸਾਨ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਰੋਸ ਮੁਜ਼ਾਹਰੇ ਦੀ ਸਫਲਤਾ ਲਈ ਬਲਾਕਾਂ ਦੀਆਂ ਵਧਵੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਔਰਤਾਂ ਦੀਆਂ ਮੀਟਿੰਗਾਂ ਵੱਖਰੇ ਤੌਰ 'ਤੇ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਰੋਸ ਮੁਜ਼ਾਹਰੇ ਮੌਕੇ ਮੁਲਕ ਅਤੇ ਸੂਬੇ ਨੂੰ ਦਰਪੇਸ਼ ਮੁਸ਼ਕਲਾਂ ਅਤੇ ਰਾਜਸੀ ਲਾਣੇ ਦੀਆਂ ਨੁਕਸਦਾਰ ਨੀਤੀਆਂ ਨੂੰ ਜਨਤਕ ਤੌਰ 'ਤੇ ਉਭਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਲੋਕ-ਪੱਖੀ ਹੱਲ ਦੀ ਭਖਵੀਂ ਮੰਗ ਕੀਤੀ ਜਾਵੇਗੀ | ਔਰਤ ਆਗੂ ਹਰਿੰਦਰ ਬਿੰਦੂ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦਾ ਚੰਡੀਗੜ੍ਹ ਵਿਖੇ ਜਾਣਾ ਬਹਾਲ ਕਰੇ ਅਤੇ ਰੋਕਾਂ ਲਾਉਣੀਆਂ ਬੰਦ ਕਰੇ | ਇਸ ਮੌਕੇ ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਨਛੱਤਰ ਸਿੰਘ ਢੱਡੇ, ਜਗਸੀਰ ਸਿੰਘ ਝੁੰਬਾ, ਸੁਖਦੇਵ ਸਿੰਘ ਰਾਮਪੁਰਾ, ਗੁਲਾਬ ਸਿੰਘ ਜਿਉਂਦ, ਅਵਤਾਰ ਸਿੰਘ ਪੂਹਲਾ, ਜਗਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਜਸਪਾਲ ਸਿੰਘ ਕੋਠਾ ਗੁਰੂ, ਅਵਤਾਰ ਸਿੰਘ ਭਗਤਾ, ਰਾਮ ਸਿੰਘ ਕੋਟਗੁਰੂ, ਜਸਕਰਨ ਸਿੰਘ ਕੋਟਗੁਰੂ, ਬਹੱਤਰ ਸਿੰਘ ਨੰਗਲਾ, ਹਰਪ੍ਰੀਤ ਸਿੰਘ ਚੱਠੇਵਾਲਾ ਅਤੇ ਰਾਜਵਿੰਦਰ ਸਿੰਘ ਰਾਮ ਨਗਰ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੀ. ਐਚ. ਸੀ. ਬਾਲਿਆਂਵਾਲੀ ਵਿਖੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਕੇਂਦਰੀ ਰਾਜ ਮੰਤਰੀ ਕਮਲੇਸ਼ ਪਾਸਵਾਨ ਨੂੰ ਮਿਲੇ ਬਠਿੰਡਾ ਦੇ ਕੈਮਿਸਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।