01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ <br/> ਜੂਆ ਖੇਡਣ ਦੇ ਆਦੀ ਤਿੰਨ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 10-06-2026
ਬਠਿੰਡਾ, 9 ਜੂਨ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਜੂਆ ਖੇਡਣ ਦੇ ਆਦੀ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕਰ ਲਏ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਤਿੰਨ ਜੂਆ ਖੇਡਣ ਵਾਲੇ ਵਿਅਕਤੀਆਂ ਨੂੰ ਬਠਿੰਡਾ ਬੱਸ ਸਟੈਂਡ ਦੇ ਛੋਟੇ ਗੇਟ ਨੇੜਿਓਾ ਜੂਆ ਖੇਡਦਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ ਗਏ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਭੋਜਰਾਜ, ਪ੍ਰੇਮ ਗੁਪਤਾ, ਪਰਮਜੋਤ ਸਿੰਘ ਸਾਰੇ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਕੋਤਵਾਲੀ ਵਿਖੇ ਜੂਆ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ 'ਸਾਮਰਾਜੀ ਜੰਗਾਂ ਤੇ ਭਾਰਤ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ <br/> ਅਗਲੀ ਖ਼ਬਰ 'ਆਪ' ਅਤੇ ਕਾਂਗਰਸ ਦੇ ਦਰਜਨਾਂ ਸੀਨੀਅਰ ਆਗੂ ਅਕਾਲੀ ਦਲ (ਬ) 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।