04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨੇ ਬਾਲ ਮਜ਼ਦੂਰੀ ਖਾਤਮਾ ਹਫ਼ਤੇ ਤਹਿਤ ਕੀਤੀ ਚੈਕਿੰਗ

ਅਜੀਤ ਡੈਸਕ 11-06-2026
ਬਠਿੰਡਾ, 10 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵਲੋਂ ਵਿਕਾਸ ਕੁਮਾਰ, ਸਹਾਇਕ ਕਿਰਤ ਕਮਿਸ਼ਨਰ ਦੀ ਰਹਿਨੁਮਾਈ ਹੇਠ ਬਾਲ ਮਜ਼ਦੂਰੀ ਖਾਤਮਾ ਹਫ਼ਤੇ ਤਹਿਤ ਬਠਿੰਡਾ ਸ਼ਹਿਰ ਵਿਚ ਬਾਲ ਮਜ਼ਦੂਰੀ ਰੋਕਣ ਸੰਬੰਧੀ ਚੈਕਿੰਗ ਕੀਤੀ ਗਈ | ਇਸ ਦੌਰਾਨ ਬਾਲ ਮਜ਼ਦੂਰੀ ਨਾਲ ਸਬੰਧਿਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵੱਖ-ਵੱਖ ਦੁਕਾਨਾਂ, ਹੋਟਲਾਂ ਅਤੇ ਹੋਰ ਵਪਾਰਿਕ ਅਦਾਰਿਆਂ ਦੀ ਚੈਕਿੰਗ ਕੀਤੀ ਗਈ | ਟਾਸਕ ਦੀ ਟੀਮ ਨੇ ਕਈ ਅਦਾਰਿਆਂ ਦਾ ਦੌਰਾ ਕਰਕੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਸਬੰਧੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੁਕਾਨਦਾਰਾਂ ਨੂੰ ਕਾਨੂੰਨ ਦੀ ਉਲੰਘਣਾ ਨਾ ਕਰਨ ਦੀ ਚਿਤਾਵਨੀ ਦਿੱਤੀ | ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਪਾਬੰਦੀ ਅਤੇ ਨਿਯਮ) ਸੋਧ ਐਕਟ, 2016 ਦੀ ਧਾਰਾ 3 ਅਤੇ 3-ਏ ਅਧੀਨ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਿਸੇ ਵੀ ਕਾਰੋਬਾਰ ਜਾਂ ਕੰਮ ਵਿਚ ਲਗਾਉਣ ਦੀ ਮਨਾਹੀ ਹੈ | ਜਦਕਿ 14 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰਾਂ ਨੂੰ ਖਤਰਨਾਕ ਉਦਯੋਗਾਂ ਜਾਂ ਖਤਰਨਾਕ ਕੰਮਾਂ ਵਿਚ ਰੁਜ਼ਗਾਰ ਨਹੀਂ ਦਿੱਤਾ ਜਾ ਸਕਦਾ | ਕਾਨੂੰਨ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿਚ ਭਾਰੀ ਜੁਰਮਾਨੇ ਅਤੇ ਕੈਦ ਦੀ ਸਜ਼ਾ ਵੀ ਸ਼ਾਮਿਲ ਹੈ | ਚੈਕਿੰਗ ਦੌਰਾਨ ਟੀਮ ਨੇ ਦੁਕਾਨਦਾਰਾਂ ਨੂੰ ਬਾਲ ਮਜ਼ਦੂਰੀ ਸਬੰਧੀ ਕਾਨੂੰਨੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਹਰਿੰਦਰ ਸਿੰਘ ਹਿੰਦਾ ਮਹਿਰਾਜ ਭੁੱਚੋ ਹਲਕੇ ਤੋਂ ਅਬਜ਼ਰਵਰ ਨਿਯੁਕਤ <br/> ਅਗਲੀ ਖ਼ਬਰ ਸਮਾਜ ਸੇਵਾ ਦੇ ਖੇਤਰ 'ਚ ਯੋਗਦਾਨ ਲਈ ਹੈਲਪ ਲਾਈਨ ਵੈੱਲਫ਼ੇਅਰ ਸੁਸਾਇਟੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।