04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੱਚਿਆਂ ਲਈ 8 ਦਿਨਾ ਗੁਰਮਤਿ ਸਿਖਲਾਈ ਕੈਂਪ ਹੋਇਆ ਸ਼ੁਰੂ <br/>

ਅਜੀਤ ਡੈਸਕ 11-06-2026
ਬਠਿੰਡਾ, 10 ਜੂਨ (ਅਵਤਾਰ ਸਿੰਘ ਕੈਂਥ)-ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਰਜਿ :546 ਵਲੋਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਬੱਚਿਆਂ ਲਈ 8 ਰੋਜ਼ਾ ਧਾਰਮਿਕ ਗੁਰਮਤਿ ਸਿਖਲਾਈ ਕੈਂਪ 8 ਜੂਨ ਤੋਂ 14 ਜੂਨ ਤੱਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸਵੇਰੇ 8 ਵਜੇ ਤੋਂ 12 ਵਜੇ ਤੱਕ ਲਗਾਇਆ ਗਿਆ | ਇਸ ਕੈਂਪ 'ਚ ਬੱਚਿਆਂ ਦੇ 4 ਗਰੁੱਪ ਬਣਾਏ ਗਏ ਹਨ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਛਪਾਈ ਧਾਰਮਿਕ ਪੁਸਤਕ ਸਾਹਿਤ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਧਾਰਮਿਕ ਪੁਸਤਕਾਂ ਅਤੇ ਪੈਨ ਬੱਚਿਆਂ ਨੂੰ ਵੰਡੇ ਗਏ | ਇਸ ਕੈਂਪ 'ਚ ਬੱਚਿਆਂ ਦੀ ਉਮਰ ਦੀ ਕੋਈ ਸੀਮਾ ਨਹੀਂ ਰੱਖੀ ਗਈ, ਹਰ ਨਾਨਕ ਲੇਵਾ ਭੈਣ ਭਰਾ, ਬੱਚਾ ਬਾਕੀ ਰਹਿੰਦੇ ਦਿਨਾਂ 'ਚ ਭਾਗ ਲੈ ਸਕਦਾ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਆਸ ਪਾਸ ਦੇ 10 ਪਿੰਡਾਂ 'ਚ ਗੁਰਮਤਿ ਸਿਖਲਾਈ ਕੈਂਪ ਸ਼ਾਮ 4 ਵਜੇ ਤੋਂ 6 ਵਜੇ ਤੱਕ ਲਗਾਏ ਜਾਂਦੇ ਹਨ | ਬੱਚਿਆਂ ਨੂੰ ਰਿਫ਼ਰੈਸਮੈਂਟ ਵੀ ਦਿੱਤੀ ਗਈ | ਇਸ ਮੌਕੇ ਗੁਰਦਰਸ਼ਨ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਸ਼ਰਨਜੀਤ ਸਿੰਘ, ਜਰਨੈਲ ਸਿੰਘ, ਸੁਖਵਿੰਦਰ ਸਿੰਘ ਮੱਕੜ, ਅਮਨਦੀਪ ਸਿੰਘ ਹਨੀ, ਰਾਕੇਸ਼ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 8 ਰੋਜ਼ਾ ਧਾਰਮਿਕ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।