02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ਼ਿੰਦਾ ਰਾਮ ਸਫ਼ਾਈ ਸੇਵਕ ਯੂਨੀਅਨ ਕੋਟਸ਼ਮੀਰ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 12-06-2026
ਕੋਟਫੱਤਾ, 11 ਜੂਨ (ਰਣਜੀਤ ਸਿੰਘ ਬੁੱਟਰ)-ਸਫ਼ਾਈ ਸੇਵਕ ਯੂਨੀਅਨ ਬ੍ਰਾਂਚ ਨਗਰ ਪੰਚਾਇਤ ਕੋਟਸ਼ਮੀਰ ਦੀ ਚੋਣ ਸਰਬਸੰਮਤੀ ਨਾਲ ਕਰਵਾਈ ਗਈ | ਹਾਜ਼ਰ ਮੈਂਬਰਾਂ ਨੇ ਨਵੀਂ ਕਮੇਟੀ ਦੀ ਚੋਣ ਕੀਤੀ, ਜਿਸ ਦੌਰਾਨ ਸ਼ਿੰਦਾ ਰਾਮ ਨੂੰ ਪ੍ਰਧਾਨ, ਗੁਰਜੰਟ ਸਿੰਘ ਨੂੰ ਚੇਅਰਮੈਨ, ਰਾਹੁਲ ਨੂੰ ਮੀਤ ਪ੍ਰਧਾਨ, ਪਰਵੀਨ ਕੁਮਾਰ ਨੂੰ ਸੈਕਟਰੀ ਅਤੇ ਮੰਦਰ ਸਿੰਘ ਕੋਟਸ਼ਮੀਰ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ | ਇਸ ਚੋਣ ਨੂੰ ਕਰਵਾਉਣ ਲਈ ਸਫ਼ਾਈ ਸੇਵਕ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੀ ਦੇਖ-ਰੇਖ ਹੇਠ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸਰਬਸੰਮਤੀ ਨਾਲ ਸੰਪੰਨ ਹੋਈ | ਨਵ ਚੁਣੇ ਅਹੱੁਦੇਦਾਰਾਂ ਨੇ ਯੂਨੀਅਨ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਫ਼ਾਈ ਸੇਵਕਾਂ ਦੀਆਂ ਮੰਗਾਂ ਅਤੇ ਹੱਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ |

ਪਿਛਲੀ ਖ਼ਬਰ ਝਾੜੀਆਂ 'ਚੋਂ ਬੇਹੋਸ਼ ਮਿਲਿਆ ਈ-ਰਿਕਸ਼ਾ ਚਾਲਕ ਅਗਲੀ ਖ਼ਬਰ ਪਰਮਜੀਤ ਸਿੰਘ ਕੋਟਫੱਤਾ ਵਲੋਂ ਨਵ-ਨਿਯੁਕਤ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।