03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅੰਮਿ੍ਤ ਲਾਲ ਅਗਰਵਾਲ 'ਪੰਜਾਬ ਅਗਰਵਾਲ ਵੈੱਲਫ਼ੇਅਰ ਬੋਰਡ' ਦੇ ਸਟੇਟ ਮੈਂਬਰ ਨਿਯੁਕਤ <br/>

ਅਜੀਤ ਡੈਸਕ 12-06-2026
ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਅਗਰਵਾਲ ਸਮਾਜ ਦੀ ਭਲਾਈ ਅਤੇ ਸਮਾਜਿਕ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ 'ਅਗਰਵਾਲ ਵੈੱਲਫ਼ੇਅਰ ਬੋਰਡ' ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਵਿਚ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਤੇ ਸਾਬਕਾ ਚੇਅਰਮੈਨ ਅੰਮਿ੍ਤ ਲਾਲ ਅਗਰਵਾਲ ਨੂੰ 'ਅਗਰਵਾਲ ਵੈੱਲਫੇਅਰ ਬੋਰਡ' ਦਾ ਸਟੇਟ ਮੈਂਬਰ ਨਿਯੁਕਤ ਕੀਤਾ ਗਿਆ ਹੈ¢ ਉਨ੍ਹਾਂ ਦੀ ਨਿਯੁਕਤੀ ਨਾਲ ਬਠਿੰਡਾ ਅਤੇ ਮਾਲਵਾ ਖੇਤਰ ਦੇ ਅਗਰਵਾਲ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ¢ ਅੰਮਿ੍ਤ ਲਾਲ ਅਗਰਵਾਲ ਇਸ ਤੋਂ ਪਹਿਲਾਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ¢ ਉਹ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਟਕਸਾਲੀ ਤੇ ਸਮਰਪਿਤ ਵਰਕਰ ਵਜੋਂ ਜਾਣੇ ਜਾਂਦੇ ਹਨ¢ ਪਾਰਟੀ ਅਤੇ ਸਮਾਜਿਕ ਵਰਗਾਂ ਦੇ ਆਗੂਆਂ ਨੇ ਉਨ੍ਹਾਂ ਦੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਅਗਰਵਾਲ ਸਮਾਜ ਦੇ ਮਸਲਿਆਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਣਗੇ¢ ਅੰਮਿ੍ਤ ਲਾਲ ਅਗਰਵਾਲ ਨੇ ਮੁੱਖ ਮੰਤਰੀ ਪੰਜਾਬ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਇਆ ਜਾਵੇਗਾ ਅਤੇ ਸਮਾਜ ਦੀ ਭਲਾਈ ਲਈ ਕੰਮ ਕੀਤਾ ਜਾਵੇਗਾ¢

ਪਿਛਲੀ ਖ਼ਬਰ ਸਾਡੇ ਹੰਝੂ ਕੌਣ ਪੂੰਝੇਗਾ? ਗੜ੍ਹੇਮਾਰੀ ਦੇ ਦੋ ਮਹੀਨੇ ਬਾਅਦ ਵੀ ਮੁਆਵਜ਼ੇ ਦੀ ਉਡੀਕ 'ਚ ਅੰਨਦਾਤਾ ਅਗਲੀ ਖ਼ਬਰ • 15 ਹਜ਼ਾਰ ਏਕੜ ਕਣਕ ਦੀ ਤਬਾਹੀ ਕਾਰਨ ਕਿਸਾਨਾਂ ਦੇ ਜ਼ਖ਼ਮ ਅਜੇ ਵੀ ਹਰੇ • ਗੜੇਮਾਰੀ ਦਾ ਦਰਦ ਅੱਜ ਵੀ ਕਿਸਾਨਾਂ ਦੇ ਸੀਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।