ਰਾਮਾਂ ਮੰਡੀ, 11 ਜੂਨ (ਤਰਸੇਮ ਸਿੰਗਲਾ)-ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਨੇ ਵਰਕਰਾਂ ਦੀ ਟੀਮ ਨਾਲ ਅੱਜ ਪਿੰਡ ਸੇਖੂ ਵਿਖੇ ਸਤਿੰਦਰ ਪਾਲ ਨਿਪੀ ਅਤੇ ਪਿੰਡ ਕਣਕ ਵਾਲ ਵਿਖੇ ਮਨਮੋਹਨ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰਾਂ ਨਾਲ ਉਨ੍ਹਾਂ ਦੇ ਗ੍ਰਹਿ ਨਿਵਾਸਾਂ ਤੇ ਪਹੁੰਚ ਕੇ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹਲਕੇ ਦੇ ਲੋਕਾਂ ਦੇ ਸੁੱਖ-ਦੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ | ਉਨ੍ਹਾਂ ਵਾਹਿਗੁਰੂ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਰਕਰ ਰਣਵੀਰ ਸਿੰਘ ਸ਼ੇਖਪੁਰਾ ਮੀਤ ਪ੍ਰਧਾਨ ਜ਼ਿਲ੍ਹਾ ਦਿਹਾਤੀ, ਰਾਮ ਸਿੰਘ ਲੇਲੇ ਵਾਲਾ, ਜਗਦੇਵ ਸਿੰਘ ਜੱਜਲ ਸਾਬਕਾ ਸਰਪੰਚ, ਦਿਲਪ੍ਰੀਤ ਸਿੰਘ ਸਾਬਕਾ ਬਲਾਕ ਪ੍ਰਧਾਨ ਜਗਾ ਰਾਮਤੀਰਥ, ਜਗਤਾਰ ਸਿੰਘ ਮੈਨੂੰਆਣਾ ਸਾਬਕਾ ਚੇਅਰਮੈਨ, ਦਰਸ਼ਨ ਸਿੰਘ ਤਲਵੰਡੀ ਸਾਬੋ, ਗੁਰਪ੍ਰੀਤ ਸਿੰਘ ਲਹਿਰੀ, ਗੁਰਤੇਜ ਸਿੰਘ, ਬੱਬੂ ਰਾਮ ਭਾਗੀਵਾਂਦਰ, ਮਨਪ੍ਰੀਤ ਸਿੰਘ ਤਲਵੰਡੀ ਸਾਬੋ ਵੀ ਮੌਜੂਦ ਰਹੇ |