04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

15 ਤੱਕ ਖੁੱਲ੍ਹਾ ਰਹੇਗਾ ਪੋਰਟਲ <br/> ਐਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ

ਅਜੀਤ ਡੈਸਕ 12-06-2026
ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਅਤੇ ਕੇਂਦਰੀ ਗੋਦ ਲੈਣ ਸਰੋਤ ਅਥਾਰਿਟੀ ਵਲੋਂ ਗਣਤੰਤਰ ਦਿਵਸ-2027 ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਾਮਜ਼ਦਗੀਆਂ ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਆਨਲਾਈਨ ਭੇਜੀਆਂ ਜਾ ਸਕਦੀਆਂ ਹਨ | ਨਾਮਜ਼ਦਗੀਆਂ ਭੇਜਣ ਲਈ ਪੋਰਟਲ 15 ਜੂਨ 2026 ਤੱਕ ਖੁੱਲ੍ਹਾ ਰਹੇਗਾ | ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ੍ਰੀ) ਦੇਸ ਦੇ ਸਰਵਉੱਚ ਨਾਗਰਿਕ ਪੁਰਸਕਾਰ ਹਨ ਜੋ ਕਲਾ, ਸਾਹਿਤ, ਸਿੱਖਿਆ, ਖੇਡਾਂ, ਦਵਾਈ, ਸਮਾਜਿਕ ਕਾਰਜ, ਵਿਗਿਆਨ ਅਤੇ ਇੰਜਨੀਅਇੰਗ, ਜਨਤਕ ਮਾਮਲੇ, ਸਿਵਲ ਸੇਵਾ, ਵਪਾਰ ਅਤੇ ਉਦਯੋਗ ਆਦਿ ਖੇਤਰਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਲਈ ਪ੍ਰਦਾਨ ਕੀਤੇ ਜਾਂਦੇ ਹਨ | ਉਮੀਦਵਾਰਾਂ ਨੂੰ ਆਪਣੀਆਂ ਉਪਲਬਧੀਆਂ ਨਾਲ ਸਬੰਧਿਤ ਦਸਤਾਵੇਜ਼ ਅਤੇ ਪ੍ਰਮਾਣ ਪੱਤਰ ਅੱਪਲੋਡ ਕਰਨੇ ਹੋਣਗੇ | ਉਨ੍ਹਾਂ ਨਾਮਜ਼ਦਗੀਆਂ ਸਮੇਂ-ਸਿਰ ਅੱਪਲੋਡ ਕਰਨ ਲਈ ਕਿਹਾ | ਵਧੇਰੇ ਜਾਣਕਾਰੀ ਲਈ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in. 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਐਵਾਰਡ ਦੇਣ ਲਈ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ਜਾਅਲੀ ਡਿਗਰੀਆਂ ਦੇ ਮਾਮਲੇ 'ਚੋਂ ਅਦਾਲਤ ਵਲੋਂ ਅੱਧੀ ਦਰਜਨ ਵਿਅਕਤੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।