04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅÏਰਤਾਂ ਖਿਲਾਫ ਭੱਦੀ ਸ਼ਬਦਾਵਲੀ ਤੇ ਗਾਲੀ ਗਲੋਚ ਬੰਦ ਕਰਵਾਉਣ ਲਈ ਕੇਂਦਰੀ ਮੰਤਰੀ ਨੂੰ ਦਿੱਤਾ ਮੰਗ ਪੱਤਰ-ਵੀਨੂੰ ਗੋਇਲ <br/>

ਅਜੀਤ ਡੈਸਕ 12-06-2026
ਬਠਿੰਡਾ, 11 ਜੂਨ (ਅਵਤਾਰ ਸਿੰਘ ਕੈਂਥ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਕੌਮੀ ਕਾਰਜਕਾਰਨੀ ਮੈਂਬਰ ਅਤੇ ਸਮਾਜ ਸੇਵਿਕਾ ਵੀਨੂੰ ਗੋਇਲ ਨੇ ਵਫ਼ਦ ਨਾਲ ਅÏਰਤਾਂ ਖਿਲਾਫ਼ ਪੁਰਸ਼ਾਂ ਵਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਅਤੇ ਗਾਲ੍ਹਾਂ ਦੇ ਰੂਪ 'ਚ ਅਪਾਨਜਨਕ ਵਰਤਾਰੇ 'ਤੇ ਮੁਕੰਮਲ ਰੋਕ ਲਾਉਣ ਲਈ ਸਖਤ ਕਾਨੂੰਨ ਬਨਾਉਣ ਵਾਸਤੇ ਕੇਂਦਰੀ ਮੰਤਰੀ ਕਮਲੇਸ਼ ਪਾਸਵਾਨ ਨੂੰ ਮੰਗ ਪੱਤਰ ਦਿੱਤਾ ਹੈ | ਇਸ ਮੰਗ ਪੱਤਰ 'ਤੇ ਸ਼ਹਿਰ ਸਮੇਤ ਵੱਖ-ਵੱਖ ਇਲਾਕਿਆਂ ਦੀ ਸੈਂਕੜੇ ਅÏਰਤਾਂ ਵਲੋਂ ਦਸਤਖਤ ਕੀਤੇ ਗਏ ਹਨ ਜਿੰਨ੍ਹਾਂ ਨੇ ਵੀਨੂੰ ਗੋਇਲ ਨੂੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਇਸ ਮੁਹਿੰਮ ਨੂੰ ਲਹਿਰ ਬਨਾਉਣ ਲਈ ਪੂਰਾ ਪੂਰਾ ਸਹਿਯੋਗ ਦੇਣਗੀਆਂ | ਸ਼੍ਰੀਮਤੀ ਗੋਇਲ ਨੇ ਕਿਹਾ ਕਿ ਜਦੋਂ ਦਲਿਤ ਭਾਈਚਾਰੇ ਖਿਲਾਫ਼ ਵਰਤੀ ਜਾਂਦੀ ਅਪਮਾਨਜਨਕ ਭਾਸ਼ਾ ਅਤੇ ਭੱਦੀਆਂ ਟਿੱਪਣੀਆਂ ਖਿਲਾਫ਼ ਐਸਸੀ ਐਸਟੀ ਐਕਟ ਵਰਗਾ ਸਖ਼ਤ ਕਾਨੂੰਨ ਬਣਾਇਆ ਜਾ ਸਕਦਾ ਹੈ ਤਾਂ ਅÏਰਤਾਂ ਲਈ ਅਜਿਹੇ ਪ੍ਰਬੰਧ ਵੀ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਾਂਤੀਕਾਰੀ ਮੰਨੇ ਜਾਂਦੇ ਸਾਹਿਬ ਸ੍ਰੀ ਗੁਰੂ ਨਾਨਕ ਦੇਵੀ ਜੀ ਮਹਾਰਜ ਨੇ ਅÏਰਤ ਜਾਤੀ ਨੂੰ ਉੱਚਾ ਦਰਜਾ ਦਿੱਤਾ ਹੈ ਤਾਂ ਅÏਰਤਾਂ ਖਿਲਾਫ਼ ਅਪਮਾਨ ਭਰਿਆ ਵਤੀਰਾ ਬੰਦ ਕੀਤਾ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ ਗੋਇਲ ਰਾਈਸ ਇੰਡਸਟਰੀਜ਼ ਦੀ ਛੱਤ ਉੱਡੀ, ਚਾਵਲਾਂ ਦਾ ਸਟਾਕ ਭਿੱਜਣ ਨਾਲ ਕਰੀਬ ਇੱਕ ਕਰੋੜ ਰੁਪਏ ਦਾ ਨੁਕਸਾਨ <br/> ਮ... ਅਗਲੀ ਖ਼ਬਰ ਤੇਜ਼ ਝੱਖੜ ਕਾਰਨ 66 ਕੇ. ਵੀ. ਲਾਈਨ ਦਾ ਟਾਵਰ ਡਿੱਗਿਆ ਇਲਾਕੇ ਦੀ ਬਿਜਲੀ ਗੁੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।