11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਵੱਖ-ਵੱਖ ਹਾਦਸਿਆਂ 'ਚ ਤਿੰਨ ਦੀ ਮੌਤ <br/>

ਅਜੀਤ ਡੈਸਕ 14-06-2026
ਰਾਮਪੁਰਾ ਫੂਲ/ਮਹਿਰਾਜ, 13 ਜੂਨ (ਹੇਮੰਤ ਕੁਮਾਰ ਸ਼ਰਮਾ, ਸੁਖਪਾਲ ਮਹਿਰਾਜ)- ਸਥਾਨਕ ਸ਼ਹਿਰ ਰਾਮਪੁਰਾ ਮੰਡੀ ਤੋਂ ਪਿੰਡ ਮਹਿਰਾਜ ਨੂੰ ਜਾਂਦੀ ਲਿੰਕ ਸੜਕ 'ਤੇ ਨਜ਼ਦੀਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ¢ ਮਿਲੀ ਜਾਣਕਾਰੀ ਅਨੁਸਾਰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਕੋਠੇ ਮਹਾ ਸਿੰਘ ਵਾਲੇ, ਮਨਪ੍ਰੀਤ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਰਾਮਪੁਰਾ ਮੰਡੀ ਜੋ ਕਿ ਮੋਟਰ-ਸਾਈਕਲ 'ਤੇ ਰਾਮਪੁਰਾ ਤੋਂ ਮਹਿਰਾਜ ਵੱਲ ਜਾ ਰਹੇ ਸੀ¢ ਪਿੰਡ ਮਹਿਰਾਜ ਤੋਂ ਰਾਮਪੁਰਾ ਵੱਲ ਟਰੈਕਟਰ ਟਰਾਲੀ ਆ ਰਿਹਾ ਸੀ ਤਾਂ ਕੋਠੇ ਮਹਾਂ ਸਿੰਘ ਵਾਲਾ ਦੇ ਨਜ਼ਦੀਕ ਭਿਆਨਕ ਐਕਸੀਡੈਂਟ ਹੋ ਗਿਆ, ਜਿਸ 'ਚ ਦੋਵੇਂ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਸਹਾਰਾ ਦੀਆਂ ਐਂਬੂਲੈਂਸਾਂ ਵਲੋਂ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਵਲੋਂ ਇਲਾਜ ਦÏਰਾਨ ਦੋਵਾਂ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ | ਥਾਣਾ ਸਿਟੀ ਰਾਮਪੁਰਾ ਵਲੋਂ ਮੋਟਰਸਾਈਕਲ ਸਮੇਤ ਟਰੈਕਟਰ ਟਰਾਲੀ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ¢ ਮਿ੍ਤਕ ਦੇ ਪਿਤਾ ਕੇਵਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੋਠੇ ਮਹਾ ਸਿੰਘ ਵਾਲਾ ਦੇ ਬਿਆਨਾਂ 'ਤੇ ਵੱਖ-ਵੱਖ ਧਰਾਵਾਂ ਤਹਿਤ ਡਰਾਈਵਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ | ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰਿਕ ਮੈਂਬਰਾਂ ਨੂੰ ਸੌਂਪੀਆਂ ਜਾਣਗੀਆਂ ¢ ਦੂਸਰੀ ਦੁਰਘਟਨਾ ਰਾਮਪੁਰਾ ਫੂਲ ਦੇ ਰੇਲਵੇ ਸਟੇਸ਼ਨ 'ਤੇ ਹੋਈ ¢ ਸੰਦੀਪ ਵਰਮਾ ਨੇ ਦੱਸਿਆ ਕਿ ਨੀਲਮ ਕÏਰ ਉਮਰ 17 ਸਾਲ ਪੁੱਤਰੀ ਰਾਜੂ ਸਿੰਘ ਗਾਂਧੀ ਨਗਰ ਰਾਮਪੁਰਾ ਮੰਡੀ ਜੋ ਕਿ ਅੱਜ ਸਵੇਰੇ ਆਪਣੇ ਘਰ ਤੋਂ ਟਿਊਸ਼ਨ ਦਾ ਪਤਾ ਕਰਨ ਜਾ ਰਹੀ ਸੀ | ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਵੰਦੇ ਭਾਰਤ ਰੇਲ ਗੱਡੀ ਦੀ ਲਪੇਟ 'ਚ ਆ ਗਈ, ਜਿਸ ਦੀ ਮÏਕੇ ਤੇ ਹੀ ਮੌਤ ਹੋ ਗਈ | ਸਹਾਰਾ ਦੀ ਟੀਮ ਵਲੋਂ ਰੇਲਵੇ ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਪੁਰਾ ਦੀ ਮੋਰਚਰੀ ਵਿਚ ਲਿਆਂਦਾ ਗਿਆ | ਉਨ੍ਹਾਂ ਕਿਹਾ ਕਿ ਮਿ੍ਤਕਾ ਦੇ ਭਰਾ ਜੀਵਨ ਜੋਤ ਸਿੰਘ ਪਿਤਾ ਰਾਜੂ ਸਿੰਘ ਪੁੱਤਰ ਦਰਸ਼ਨ ਸਿੰਘ, ਦੇ ਬਿਆਨਾਂ 'ਤੇ 194 ਬੀ.ਐਨ.ਐਸ.ਐਸ., ਤਹਿਤ ਰੇਲਵੇ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਲਾਸ਼ ਦਾ ਪੋਸਟ-ਮਾਰਟਮ ਕਰਵਾ ਕੇ ਅੰਤਿਮ ਸੰਸਕਾਰ ਕਰਨ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ¢

ਪਿਛਲੀ ਖ਼ਬਰ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦੇ ਦੋਸ਼ ਹੇਠ ਸਰਪੰਚ ਸੁਖਪ੍ਰੀਤ ਕੌਰ ਮੁਅੱਤਲ <br/> ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਨਗਰ ਨਿਗਮ ਕਮਿਸ਼ਨਰ ਵਲੋਂ ਸ਼ਹਿਰ 'ਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।