11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ- ਭਾਜਪਾ ਆਗੂ ਸਰਾਂ <br/>

ਅਜੀਤ ਡੈਸਕ 14-06-2026
ਬਠਿੰਡਾ, 13 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਸਾਰੇ ਪ੍ਰਮੁੱਖ ਮੰਦਰਾਂ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਸਰਾਂ ਨੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ | ਉਨਾਂ ਕਿਹਾ ਕਿ ਮੌਜੂਦਾ ਸੁਰੱਖਿਆ ਚੁਣੌਤੀਆਂ ਨੂੰ ਦੇਖਦੇ ਹੋਏ ਸਰਕਾਰ ਨੂੰ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ | ਸੁਖਪਾਲ ਸਰਾਂ ਨੇ ਕਿਹਾ ਕਿ ਈ-ਮੇਲ ਰਾਹੀ ਮੰਦਰ ਮਾਈਸਰਖਾਨਾ, ਦੇਵੀ ਤਲਾਬ ਮੰਦਰ, ਕਾਲੀ ਮਾਤਾ ਮੰਦਰ, ਦੁਰਗਿਆਨਾ ਮੰਦਰ ਅਤੇ ਮੁਕਤੇਸ਼ਵਰ ਮੰਦਰ ਨੂੰ ਉਡਾਉਣ ਦੀਆਂ ਮਿਲੀਆਂ ਧਮਕੀਆਂ ਗੰਭੀਰ ਮਾਮਲਾ ਹਨ | ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ | ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਹਿਮ ਧਾਰਮਿਕ ਸਥਾਨਾਂ 'ਤੇ ਕੇਂਦਰੀ ਸੁਰੱਖਿਆ ਬਲ ਦੀ ਤਾਇਨਾਤੀ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ, ਤਾ ਜੋ ਕਿਸੇ ਵੀ ਸਮਾਜ ਵਿਰੋਧੀ ਅਨਸਰ ਜਾਂ ਸ਼ਰਾਰਤੀ ਤੱਤ ਵਲੋਂ ਸੂਬੇ ਦੇ ਅਮਨ-ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਰੋਕਿਆ ਜਾ ਸਕੇ |


ਪਿਛਲੀ ਖ਼ਬਰ ਜ਼ਿਲ੍ਹੇ 'ਚ ਸਾਉਣੀ ਦੀ ਫਸਲ ਲਈ ਲੋੜੀਂਦੀ ਯੂਰੀਆ ਖਾਦ ਉਪਲੱਬਧ ਅਗਲੀ ਖ਼ਬਰ ਸਵਰਨਕਾਰ ਸੰਘ ਰਾਮਾਂ ਮੰਡੀ ਵਲੋਂ 18 ਤੋਂ 21 ਜੂਨ ਤੱਕ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।