11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਸਟੇਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਜਲੰਧਰ ਵਿਖੇ ਕਨਵੈਨਸ਼ਨ 17 ਨੂੰ

ਅਜੀਤ ਡੈਸਕ 14-06-2026
ਮਾਨਸਾ, 13 ਜੂਨ (ਸ.ਰਿ.)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਫ਼ਰੰਟ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ 17 ਜੂਨ ਨੂੰ ਕਨਵੈੱਨਸ਼ਨ ਕੀਤੀ ਜਾ ਰਹੀ ਹੈ | ਰਿਟਾਇਰਡ ਇੰਪਲਾਈਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਸਿਕੰਦਰ ਸਿੰਘ ਘਰਾਂਗਣਾ, ਸੀਨੀਅਰ ਮੀਤ ਪ੍ਰਧਾਨ ਆਤਮਾ ਸਿੰਘ ਪਮਾਰ ਅਤੇ ਸਕੱਤਰ ਅਜੈਬ ਸਿੰਘ ਅਲੀਸ਼ੇਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਦੱਸਿਆ ਕਿ ਸਰਕਾਰ ਨੂੰ 17 ਜੂਨ ਤੋਂ ਪਹਿਲਾਂ ਜਥੇਬੰਦੀ ਨਾਲ ਮੀਟਿੰਗ ਕਰਨ ਦੀ ਅਪੀਲ ਕੀਤੀ ਗਈ ਸੀ ਪਰ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਮਿਲਿਆ, ਇਸ ਲਈ ਮੰਗਾਂ/ਮਸਲਿਆਂ ਦੇ ਹੱਲ ਲਈ ਇਹ ਕਨਵੈੱਨਸ਼ਨ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ਼ਹਿਰ 'ਚ ਲਗਾਤਾਰ ਵਧ ਰਹੇ ਬੇਸਹਾਰਾ ਪਸ਼ੂਆਂ ਦੇ ਖ਼ੌਫ਼ ਤੋਂ ਲੋਕਾਂ 'ਚ ਸਹਿਮ ਅਗਲੀ ਖ਼ਬਰ ਗੜੇਮਾਰੀ ਨਾਲ ਮੱਕੀ ਦੀ ਫ਼ਸਲ ਬਰਬਾਦ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।