11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸ਼ਹਿਰ 'ਚ ਲਗਾਤਾਰ ਵਧ ਰਹੇ ਬੇਸਹਾਰਾ ਪਸ਼ੂਆਂ ਦੇ ਖ਼ੌਫ਼ ਤੋਂ ਲੋਕਾਂ 'ਚ ਸਹਿਮ

ਅਜੀਤ ਡੈਸਕ 14-06-2026
ਬੁਢਲਾਡਾ, 13 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ 'ਚ ਲਗਾਤਾਰ ਵਧ ਰਹੀ ਆਵਾਰਾ ਪਸ਼ੂਆਂ ਦੀ ਗਿਣਤੀ ਤੋਂ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਸ਼ਹਿਰ ਦੇ ਹਰ ਗਲੀ-ਮੁਹੱਲੇ ਅਤੇ ਮੁੱਖ ਸੜਕਾਂ 'ਤੇ ਹਰਲ- ਹਰਲ ਕਰਦੇ ਫਿਰਦੇ ਅਮਰੀਕਨ ਢੱਠੇ ਅਤੇ ਹੋਰ ਪਸ਼ੂ ਲੋਕਾਂ ਲਈ ਲਗਾਤਾਰ ਜਾਨੀ-ਮਾਲੀ ਨੁਕਸਾਨ ਦਾ ਵੀ ਕਾਰਨ ਬਣਦੇ ਜਾ ਰਹੇ ਹਨ | ਸਥਾਨਕ ਸ਼ਹਿਰ ਦੇ ਮੁੱਖ ਰੇਲਵੇ ਰੋਡ ਦੇ ਵਸਨੀਕ ਮਨਿੰਦਰ ਪਾਲ ਸਿੰਘ ਪੁੱਤਰ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸੜਕ 'ਤੇ ਭਿੜਦੇ ਹੋਏ 2 ਅਮਰੀਕਨ ਢੱਠੇ ਉਨ੍ਹਾਂ ਆਲਟੋ ਕੇ-10 ਕਾਰ ਵਿਚ ਆ ਵੱਜੇ, ਜਿਸ ਨਾਲ ਉਨ੍ਹਾਂ ਦੀ ਗੱਡੀ ਦਾ ਕਾਫੀ ਨੁਕਸਾਨ ਹੋ ਗਿਆ | ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰੋਜ਼ਾਨਾ ਵਾਪਰ ਰਹੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਅਵਾਰਾ ਪਸ਼ੂਆਂ ਦਾ ਬੰਦੋਬਸਤ ਕੀਤਾ ਜਾਵੇ | ਕਿਸੇ ਦੌਰਾਨ ਜ਼ਿਲ੍ਹਾ ਕਾਂਗਰਸ ਐਸ. ਸੀ. ਸੈੱਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਪਿਆਰੀ ਅਤੇ ਹੋਰਨਾਂ ਆਗੂਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦਾ ਕਾਰਨ ਬਣਦੇ ਜਾ ਰਹੇ ਅਜਿਹੇ ਅਵਾਰਾ ਪਸ਼ੂਆਂ ਨੂੰ ਠੱਲ੍ਹ ਪਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ |


ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਆਗੂਆਂ ਨੂੰ ਟਾਵਰਾਂ 'ਤੇ ਬੈਠੇ ਬੇਰੁਜ਼ਗਾਰਾਂ ਨਾਲ ਮਿਲਣ ਦੀ ਅਪੀਲ <br/> ਅਗਲੀ ਖ਼ਬਰ ਪੰਜਾਬ ਸਟੇਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਜਲੰਧਰ ਵਿਖੇ ਕਨਵੈਨਸ਼ਨ 17 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।