12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨੀਟ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਮੁਜ਼ਾਹਰਾ <br/>

ਅਜੀਤ ਡੈਸਕ 14-06-2026
ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ), ਇਨਕਲਾਬੀ ਨੌਜਵਾਨ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀ.ਐਸ.ਐਫ.) ਵਲੋਂ ਨੀਟ ਦਾ ਪੇਪਰ ਲੀਕ ਹੋਣ, ਪਟਿਆਲਾ ਵਿਖੇ ਕੱਚੇ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਸਥਾਨਕ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਰਥੀ ਸਾੜ ਮੁਜ਼ਾਹਰਾ ਕੀਤਾ ਗਿਆ | ਆਇਸਾ ਦੇ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨੀਟ ਦਾ ਪੇਪਰ ਲੀਕ ਕਰ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ, ਜਿਸ ਕਾਰਨ ਕਈ ਵਿਦਿਆਰਥੀਆਂ ਨੇ ਆਤਮ-ਹੱਤਿਆ ਵੀ ਕੀਤੀ ਹੈ | ਇਸ ਨਾਲ ਕੇਂਦਰ ਸਰਕਾਰ ਦੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਸਪਸ਼ਟ ਹੋ ਰਹੀ ਹੈ | ਇਨਕਲਾਬੀ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਾਜਦੀਪ ਗੇਹਲੇ, ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜਦੀਪ ਮਾਨ ਅਤੇ ਦੀਪਕ ਗੋਇਲ ਨੇ ਕਿਹਾ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਨਹੀਂ ਦਿੰਦੇ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੀ.ਪੀ.ਆਈ. (ਲਿਬਰੇਸ਼ਨ) ਦੇ ਨਛੱਤਰ ਸਿੰਘ ਖੀਵਾ, ਰਾਜਵਿੰਦਰ ਸਿੰਘ ਰਾਣਾ, ਕੁਲਦੀਪ ਸਿੰਘ ਬੁਰਜ ਢਿੱਲਵਾਂ, ਸੋਮਾ ਸਿੰਘ ਬੁਰਜ ਢਿੱਲਵਾਂ, ਮਜ਼ਦੂਰ ਆਗੂ ਬਲਵਿੰਦਰ ਸਿੰਘ ਘਰਾਂਗਣਾ, ਗੁਰਸੇਵਕ ਸਿੰਘ ਮਾਨ, ਕਿਸਾਨ ਆਗੂ ਭਜਨ ਸਿੰਘ ਘੁੰਮਣ ਕਲਾਂ, ਜਸਵੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ, ਇਕਬਾਲ ਸਿੰਘ ਫਫੜੇ, ਕਾਕਾ ਸਿੰਘ ਭੈਣੀਬਾਘਾ, ਮੱਖਣ ਸਿੰਘ ਭੈਣੀਬਾਘਾ, ਗੁਰਮੀਤ ਸਿੰਘ ਨੰਦਗੜ੍ਹ, ਮਨਿੰਦਰ ਸਿੰਘ ਜਵਾਹਰਕੇ, ਐਂਟੀ ਡਰੱਗ ਟਾਸਕ ਫੋਰਸ ਦੇ ਪਰਮਿੰਦਰ ਸਿੰਘ ਝੋਟਾ, ਗਗਨਦੀਪ ਸਿੰਘ ਸਿਰਸੀਵਾਲਾ, ਇੰਦਰਜੀਤ ਸਿੰਘ ਮੁਨਸ਼ੀ ਆਦਿ ਹਾਜ਼ਰ ਸਨ |
ਯੂ-ਟਿਊਬਰ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ
ਇਸੇ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਇਨਕਲਾਬੀ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਯੂ-ਟਿਊਬਰ ਅਮਰਦੀਪ ਸਿੰਘ ਪਰੋਚਾ ਦੀ ਬਿਨਾਂ ਸ਼ਰਤ ਰਿਹਾਈ ਅਤੇ ਸਪਾ ਸੈਂਟਰ ਦੇ ਮਾਲਕਾਂ 'ਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੈੜ 'ਚ ਪੈਰ ਧਰਦਿਆਂ ਪੰਜਾਬ ਸਰਕਾਰ ਵਲੋਂ ਵੀ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ 'ਤੇ ਪਰਚੇ ਦਰਜ ਕਰ ਕੇ ਲੋਕਤੰਤਰ ਦਾ ਗਲਾ ਘੋਟਿਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸ਼ਹਿਰ 'ਚ ਸਪਾ ਸੈਂਟਰਾਂ ਵਲੋਂ ਚਲਾਏ ਜਾ ਰਹੇ ਦੇਹ ਵਪਾਰ ਦੇ ਧੰਦੇ ਨੂੰ ਨੱਥ ਪਾਉਣ ਦੀ ਬਜਾਏ ਪੁਲਿਸ ਵਲੋਂ ਉਲਟਾ ਧੰਦੇ ਦਾ ਪਰਦਾਫਾਸ਼ ਕਰਨ ਵਾਲੇ ਨੌਜਵਾਨ 'ਤੇ ਪਰਚਾ ਦਰਜ ਕਰ ਕੇ ਜੇਲ੍ਹ 'ਚ ਬੰਦ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਲਹਿਰਾ ਮੁਹੱਬਤ ਦੇ ਪੀੜਤ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ ਸਰਕਾਰ-ਜ਼ਿਲ੍ਹਾ ਪ੍ਰਧਾਨ ਜੱਗਾ ਕਲਿਆਣ ਅਗਲੀ ਖ਼ਬਰ ਭੀਖੀ ਡਿਸਟ੍ਰੀਬਿਊਟਰੀ 'ਚ ਪਾੜ ਪੈਣ ਨਾਲ ਸੈਂਕੜੇ ਏਕੜ ਜ਼ਮੀਨ 'ਚ ਪਾਣੀ ਭਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।