12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕੇਂਦਰ ਸਰਕਾਰ ਵਲੋਂ ਤੇਲ ਤੇ ਗੈਸ ਦੀਆਂ ਕੀਮਤਾਂ ਦੀ ਕਾਂਗਰਸੀ ਆਗੂਆਂ ਵਲੋਂ ਨਿਖੇਧੀ <br/>

ਅਜੀਤ ਡੈਸਕ 14-06-2026
ਸੀਂਗੋ ਮੰਡੀ, 13 ਜੂਨ (ਪਿ੍ੰਸ ਗਰਗ)-ਪਿਛਲੇ ਦਿਨੀਂ ਕੇਂਦਰ ਦੀ ਭਾਜਪਾ ਸਰਕਾਰ ਨੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ 'ਤੇ ਵਿੱਤੀ ਬੋਝ ਪਾ ਦਿੱਤਾ ਹੈ | ਕੇਂਦਰ ਸਰਕਾਰ ਵਲੋਂ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਵਿਚ ਭਾਰੀ ਵਾਧਾ ਕੀਤਾ ਗਿਆ, ਜਿਸ ਨਾਲ ਮੱਧਵਰਗ ਤੇ ਖਾਸ ਕਰਕੇ ਗ਼ਰੀਬ ਪਰਿਵਾਰਾਂ 'ਤੇ ਭਾਰੀ ਬੋਝ ਪੈਣ ਕਰਕੇ ਉਨ੍ਹਾਂ ਦਾ ਬਜਟ ਡਾਵਾਂਡੋਲ ਹੋ ਗਿਆ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਸਿੰਘ ਭਾਗੀਵਾਂਦਰ ਤੇ ਰਣਬੀਰ ਸਿੰਘ ਸ਼ੇਖਪੁਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਪੱਤਰਕਾਰਾਂ ਨਾਲ ਰੂਬਰੂ ਹੁੰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਇਕ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੇ ਸੀਨੀਅਰ ਆਗੂ ਇਹ ਕਹਿੰਦੇ ਨਹੀਂ ਥੱਕਦੇ ਕਿ ਸਰਕਾਰ ਕੋਲ ਤੇਲ ਤੇ ਗੈਸ ਦੇ ਵਾਧੂ ਸਟਾਕ ਮੌਜੂਦ ਹਨ, ਜਦ ਕਿ ਦੂਜੇ ਪਾਸੇ ਤੇਲ ਗੈਸ ਕੀਮਤਾਂ ਵਿਚ ਵਾਧਾ ਕਰਕੇ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਆਪਣੇ ਇਸ ਫ਼ੈਸਲੇ ਤੇ ਮੁੜ ਵਿਚਾਰ ਕਰਕੇ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਘਟਾਇਆ ਜਾਵੇ |

ਪਿਛਲੀ ਖ਼ਬਰ ਮੀਂਹ ਤੋਂ ਬਾਅਦ ਨਰਕ ਦੀ ਹਾਲਤ 'ਚ ਪਹੁੰਚ ਚੁੱਕਾ ਨਗਰ ਦਾ ਬੱਸ ਅੱਡਾ <br/> ਅਗਲੀ ਖ਼ਬਰ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ 'ਤੇ ਕਿਸੇ ਨੂੰ ਵੀ ਕਾਬਜ਼ ਨਹੀਂ ਹੋਣ ਦਿੱਤਾ ਜਾਵੇਗਾ- ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।