12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਾਬਕਾ ਮੰਤਰੀ ਮਲੂਕਾ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ (ਬ) 'ਚ ਸ਼ਾਮਿਲ <br/>

ਅਜੀਤ ਡੈਸਕ 14-06-2026
ਭਾਈਰੂਪਾ,13 ਜੂਨ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਿੰਡ ਸੇਲਬਰਾਹ ਵਿਖੇ ਜਗਸੀਰ ਸਿੰਘ ਜੱਗਾ ਝੋਰੜ ਅਤੇ ਸਾਬਕਾ ਸਰਪੰਚ ਜਤਿੰਦਰ ਸਿੰਘ ਵਿੱਕੀ ਨੇ ਵੱਡੀ ਗਿਣਤੀ 'ਚ ਨੌਜਵਾਨਾਂ ਸਮੇਤ 'ਆਪ' ਅਤੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ¢ ਇਸ ਮÏਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਨÏਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਹੁਣ ਨÏਜਵਾਨ ਮੁੜ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ | ਵੱਡੀ ਗਿਣਤੀ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ¢ ਉਨ੍ਹਾਂ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਅਕਾਲੀ ਦਲ ਦੀ ਸਰਕਾਰ ਸਮੇਂ ਸੂਬੇ ਅੰਦਰ ਰਿਕਾਰਡ ਵਿਕਾਸ ਹੋਇਆ ਹੈ¢ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ 50ਫ਼ੀਸਦੀ ਨੌਜਵਾਨਾਂ ਨੂੰ ਅਹੁਦੇ ਦਿੱਤੇ ਜਾਣਗੇ ਤੇ ਨੌਜਵਾਨਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਦਿੱਤਾ ਜਾਵੇਗਾ ¢ ਮਲੂਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿਚ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ ¢ ਉਨ੍ਹਾਂ ਕਿਹਾ ਹਲਕਾ ਰਾਮਪੁਰਾ ਫੂਲ ਵਿਚ ਨਗਰ ਪੰਚਾਇਤ ਚੋਣਾਂ ਵਿਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਨੂੰ ਵੱਡਾ ਹੁੰਗਾਰਾ ਦਿੱਤਾ ਹੈ¢ ਉਨ੍ਹਾਂ ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਸੇ ਨੌਜਵਾਨਾਂ ਨੂੰ ਜੀ ਆਇਆਂ ਕਿਹਾ ਅਤੇ ਪਾਰਟੀ 'ਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ¢ ਇਸ ਮੌਕੇ ਪਿੰਡ ਸੇਲਬਰਾਹ ਦੀ ਸਮੁੱਚੀ ਜਥੇਬੰਦੀ ਹਾਜ਼ਰ ਰਹੀ¢

ਪਿਛਲੀ ਖ਼ਬਰ ਸ਼ਿਸ਼ਨਦੀਪ ਸਿੰਘ 'ਖ਼ਵਾਜਾ ਖੜਕ' ਯੂਥ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੀਂਹ ਤੋਂ ਬਾਅਦ ਨਰਕ ਦੀ ਹਾਲਤ 'ਚ ਪਹੁੰਚ ਚੁੱਕਾ ਨਗਰ ਦਾ ਬੱਸ ਅੱਡਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।