29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਏਟਕ ਜਥੇਬੰਦੀ ਵਲੋਂ 16 ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ <br/>

ਲਾਮਬੰਦੀ ਲਈ ਵਰਕਰਾਂ ਨੂੰ ਮਿਲਦੇ ਹੋਏ ਜਥੇਬੰਦੀ ਦੇ ਆਗੂ | <br/> 15-06-2026
ਲਹਿਰਾ ਮੁਹੱਬਤ, 14 ਜੂਨ (ਚਰਨਜੀਤ ਸਿੰਘ)- ਪਾਵਰਕਾਮ ਜਥੇਬੰਦੀ ਏਟਕ ਵਲੋਂ ਸਾਂਝੀ ਥਰਮਲ ਕੰਟਰੈਕਟ ਵਰਕਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਲਾਮਬੰਦੀ ਕੀਤੀ ਜਾ ਰਹੀ ਹੈ¢ ਸਥਾਨਕ ਜਥੇਬੰਦੀ ਪ੍ਰਧਾਨ ਸੁਖਵਿੰਦਰ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬੱਗਾ ਤੇ ਗੁਰਸੇਵਕ ਸਿੰਘ ਬਾਠ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਸਹਾਇਕ ਜਨਰਲ ਸਕੱਤਰ ਰਜਿੰਦਰ ਪਾਲ, ਮੀਤ ਪ੍ਰਧਾਨ ਮੱਖਣ ਸਿੰਘ, ਪ੍ਰਗਟ ਸਿੰਘ ਤੇ ਹਰਬੰਸ ਸਿੰਘ, ਕੈਸ਼ੀਅਰ ਜਗਤਾਰ ਸਿੰਘ, ਸਹਾਇਕ ਕੈਸ਼ੀਅਰ ਸਤਨਾਮ ਸਿੰਘ ਤੇ ਹਰਪ੍ਰੀਤ ਸਿੰਘ, ਪ੍ਰੈਸ ਸਕੱਤਰ ਤਰਸੇਮ ਸਿੰਘ ਮਾਨ, ਕਾਨੂੰਨੀ ਸਲਾਹਕਾਰ ਸੰਜੀਵ ਕੋਹਲੀ ਤੇ ਸਲਾਹਕਾਰ ਅਵਤਾਰ ਸਿੰਘ ਨੇ 16 ਜੂਨ ਤੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ 'ਚ ਅਣਮਿਥੀ ਹੜਤਾਲ ਦਾ ਐਲਾਨ ਕੀਤਾ ਹੈ¢ ਉਨ੍ਹਾਂ ਕਿਹਾ ਕਿ ਥਰਮਲ ਪਲਾਂਟਾਂ ਦੇ ਆਊਟਸੋਰਸ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ¢ 24 ਮਈ ਨੂੰ ਬਿਜਲੀ ਮੰਤਰੀ ਅਤੇ ਪਾਵਰਕਾਮ ਨਾਲ ਹੋਈ ਜਥੇਬੰਦੀ ਦੀ ਮੀਟਿੰਗ 'ਚ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਕਰਨ ਤੇ ਹੋਰ ਮੰਗਾਂ ਸਬੰਧੀ ਸਹਿਮਤੀ ਬਣੀ ਸੀ ਪ੍ਰੰਤੂ ਇਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ¢ ਸੰਘਰਸ਼ ਅਤੇ ਹੜਤਾਲ ਜਾਰੀ ਰਹੇਗੀ, ਜਦੋਂ ਤੱਕ ਆਊਟਸੋਰਸ ਵਰਕਰਾਂ ਨੂੰ ਸਿੱਧਾ ਵਿਭਾਗ 'ਚ ਸ਼ਾਮਿਲ ਅਤੇ ਮੀਟਿੰਗ 'ਚ ਬਣੀਆਂ ਸਹਿਮਤੀਆਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ¢ ਹੜਤਾਲ ਕਾਰਨ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰਕਾਮ ਦੀ ਹੋਵੇਗੀ¢ ਲਾਮਬੰਦੀ ਲਈ ਜਥੇਬੰਦੀ ਦੇ ਆਗੂਆਂ ਨੇ ਵੱਡੀ ਗਿਣਤੀ 'ਚ ਵਰਕਰਾਂ ਨੂੰ ਮਿਲ ਕੇ ਮੀਟਿੰਗਾਂ ਕੀਤੀਆਂ¢ ਜਥੇਬੰਦੀ ਨੇ ਅਪੀਲ ਕੀਤੀ ਕਿ ਸਾਡੀ ਜਿੱਤ ਤਾਂ ਹੀ ਸੰਭਵ ਹੈ, ਜੇਕਰ ਵੱਡੀ ਗਿਣਤੀ 'ਚ ਹੜਤਾਲ 'ਚ ਸ਼ਾਮਿਲ ਹੋ ਕੇ ਏਕਤਾ ਤੇ ਸੰਘਰਸ਼ ਦਾ ਪ੍ਰਗਟਾਵਾ ਕੀਤਾ ਜਾਵੇਗਾ¢

ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਮਨਦੀਪ ਸਿੰਘ ਚਨਾਰਥਲ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਯੂਥ ਵਿੰਗ ਦੇ ਪ੍ਰਧਾਨ ਥਾਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।