ਰਾਮਾਂ ਮੰਡੀ, 14 ਜੂਨ (ਤਰਸੇਮ ਸਿੰਗਲਾ)- ਸਥਾਨਕ ਨਗਰ ਕੌਂਸਲ ਚੋਣਾਂ ਸੰਪੰਨ ਹੋਈਆਂ ਨੂੰ 15 ਦਿਨ ਬੀਤ ਚੁੱਕੇ ਹਨ¢ ਪ੍ਰੰਤੂ ਪ੍ਰਧਾਨ ਦੀ ਚੋਣ ਨੂੰ ਲੈ ਕੇ ਹੋ ਰਹੀ ਦੇਰੀ ਕਾਰਨ ਰਾਮਾਂ ਮੰਡੀ ਦੇ ਲੋਕ ਭੰਬਲਭੂਸੇ ਵਿਚ ਪਏ ਹੋਏ ਹਨ ¢ ਭਾਵੇਂ ਸਰਕਾਰੀ ਤੌਰ 'ਤੇ ਅਜੇ ਤੱਕ ਪ੍ਰਧਾਨ ਦੀ ਚੋਣ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ, ਪ੍ਰੰਤੂ ਲੋਕਾਂ ਵਿਚ ਕਦੇ ਪ੍ਰਧਾਨਗੀ ਐਸ.ਸੀ. ਰਿਜ਼ਰਵ, ਕਦੇ ਮਹਿਲਾ ਲਈ ਰਿਜ਼ਰਵ ਬਾਰੇ ਅਫ਼ਵਾਹਾਂ ਦਾ ਬਾਜ਼ਾਰ ਪੂਰੀ ਤਰ੍ਹਾਂ ਗਰਮ ਹੈ ¢ ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਦੀ ਚੋਣ ਜਲਦੀ ਤੋਂ ਜਲਦੀ ਕੀਤੀ ਜਾਵੇ ¢