29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਦੋ ਪੁਲਿਸ ਅੜਿੱਕੇ <br/>

ਅਜੀਤ ਡੈਸਕ 16-06-2026
ਕੋਟਫੱਤਾ, 15 ਜੂਨ (ਰਣਜੀਤ ਸਿੰਘ ਬੁੱਟਰ): ਐਸ.ਐਸ.ਪੀ ਬਠਿੰਡਾ ਮੈਡਮ ਜਯੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਪੁਲਿਸ ਥਾਣਾ ਸਦਰ ਬਠਿੰਡਾ ਅਧੀਨ ਪੈਂਦੀ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਅਰਜਨ ਸਿੰਘ ਵਲੋਂ ਇੱਕ ਵਿਅਕਤੀ ਨੂੰ ਤਿੰਨ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ, ਜਿਸ ਕੋਲੋਂ ਕੀਤੀ ਪੁੱਛਗਿੱਛ ਦੇ ਅਧਾਰ 'ਤੇ ਇੱਕ ਹੋਰ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਤੇ ਉਸ ਦੀ ਨਿਸ਼ਾਨਦੇਹੀ 'ਤੇ ਇੱਕ ਮੋਟਰਸਾਈਕਲ ਹੋਰ ਬਰਾਮਦ ਕੀਤਾ ਗਿਆ | ਚੌਂਕੀ ਇੰਚਾਰਜ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਕਿਸੇ ਮੁਖ਼ਬਰ ਦੀ ਇਤਲਾਹ 'ਤੇ ਇਹ ਕਾਰਵਾਈ ਕੀਤੀ ਗਈ | ਮੁਲਜ਼ਮ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਧੰਦਾ ਕਰਦਾ ਸੀ ਅਤੇ ਜੱਸੀ-ਪੌ-ਵਾਲੀ ਕੋਲ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਪੁਲਿਸ ਵਲੋਂ ਮੁਕੱਦਮਾ ਨੰਬਰ 118 ਬੀ.ਐਨ.ਐਸ ਤਹਿਤ ਦਰਜ ਕਰਕੇ ਸੁਖਬੀਰ ਸਿੰਘ ਤੇ ਸੁਦਾਗਰ ਸਿੰਘ ਵਾਸੀ ਕੋਟਸ਼ਮੀਰ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ਇਸ ਮੌਕੇ ਗੱਲਬਾਤ ਕਰਦਿਆਂ ਕੋਟਸ਼ਮੀਰ ਚੌਂਕੀ ਇੰਚਾਰਜ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਚੋਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਬਿਨਾਂ ਸਹਿਮਤੀ ਦੇ ਨਸ਼ੇ ਸੰਬੰਧੀ ਜਨਗਣਨਾ 'ਚ ਡਿਊਟੀਆਂ ਲਾਉਣ 'ਤੇ ਡੀ.ਟੀ.ਐੱਫ ਨੇ ਪ੍ਰਗਟਾਇਆ ਵਿਰੋਧ <br/> ਅਗਲੀ ਖ਼ਬਰ -ਮਾਮਲਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵੇਂ ਮਕਾਨਾਂ ਲਈ ਰਾਸ਼ੀ ਨਾ ਮਿਲਣ ਦਾ- ਲਹਿਰਾ ਮੁਹੱਬਤ ਦੇ ਪੀੜਤ ਲਾਭਪਾਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।