29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

100 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ <br/>

ਅਜੀਤ ਡੈਸਕ 16-06-2026
ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ): ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ (ਪਾ:10ਵੀਂ) ਦਮਦਮਾ ਸਾਹਿਬ ਵਿਖੇ ਅੱਜ ਹਾੜ੍ਹ ਮਹੀਨੇ ਦੀ ਸੰਗਰਾਂਦ ਅਤੇ ਮੱਸਿਆ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਸੰਗਤਾਂ ਤੇ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਉਤਸ਼ਾਹ ਨਾਲ ਹਾਜ਼ਰੀਆਂ ਭਰੀਆਂ | ਗੁ: ਬੇਰ ਸਾਹਿਬ ਦੇ ਸੇਵਾਦਾਰ ਭਾਈ ਦਲੇਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਰਾਂਦ ਅਤੇ ਮੱਸਿਆ ਦੇ ਦਿਹਾੜੇ ਮਨਾਉਂਦਿਆਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੁੱਢਾ ਦਲ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ, ਜਦੋਂਕਿ ਕਵੀਸ਼ਰੀ ਦਰਬਾਰ ਦੌਰਾਨ ਕਵੀ ਜਨਾਂ ਨੇ ਆਪਣੀਆਂ ਕਾਵਿ ਰਚਨਾਵਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਪੰਜ ਪਿਆਰਿਆਂ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਗਿਆ ਅਤੇ 100 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ | ਸਮਾਗਮ ਦੌਰਾਨ ਨਿਹੰਗ ਸਿੰਘਾਂ ਦੇ ਪੁਰਾਣੇ ਲਾਇਸੰਸ ਰੀਨਿਊ ਕੀਤੇ ਗਏ ਤੇ ਨਵੇਂ ਵੀ ਬਣਾਏ ਗਏ | ਉੱਧਰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਅੰਮਿ੍ਤ ਅਭਿਲਾਖੀ ਸੰਗਤਾਂ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਹੋਰਨਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦੀ ਪਾਹੁਲ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ |

ਪਿਛਲੀ ਖ਼ਬਰ ਹਲਕਾ ਪ੍ਰਧਾਨ ਗੁਰਵਿੰਦਰ ਭਗਤਾ ਦੀ ਅਗਵਾਈ ਹੇਠ ਅਕਾਲੀ ਦਲ (ਬ) ਦੇ ਮਹਿਲਾ ਵਿੰਗ ਦੀਆਂ ਮੀਟਿੰਗਾਂ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।