30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹਲਕਾ ਪ੍ਰਧਾਨ ਗੁਰਵਿੰਦਰ ਭਗਤਾ ਦੀ ਅਗਵਾਈ ਹੇਠ ਅਕਾਲੀ ਦਲ (ਬ) ਦੇ ਮਹਿਲਾ ਵਿੰਗ ਦੀਆਂ ਮੀਟਿੰਗਾਂ <br/>

ਅਜੀਤ ਡੈਸਕ 16-06-2026
ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਤਹਿਤ ਹੀ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਹਲਕਾ ਰਾਮਪੁਰਾ ਫੂਲ ਵਲੋਂ ਇਸਤਰੀ ਵਿੰਗ ਦੇ ਹਲਕਾ ਪ੍ਰਧਾਨ ਗੁਰਵਿੰਦਰ ਕੌਰ ਭਗਤਾ ਦੀ ਅਗਵਾਈ ਹੇਠ ਨੁੱਕੜ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ | ਮਹਿਲਾ ਵਿੰਗ ਦੇ ਹਲਕਾ ਪ੍ਰਧਾਨ ਗੁਰਵਿੰਦਰ ਕੌਰ ਭਗਤਾ ਨੇ ਸਥਾਨਕ ਸ਼ਹਿਰ ਦੇ ਅਕਾਲੀ ਆਗੂ ਸਤਵਿੰਦਰਪਾਲ ਸਿੰਘ ਸਿੱਧੂ ਅਤੇ ਵਾਰਡ ਨੰਬਰ 5 ਦੇ ਕੌਂਸਲਰ ਮਨਜੀਤ ਕੌਰ ਸਿੱਧੂ ਦੇ ਗ੍ਰਹਿ ਵਿਖੇ ਮਹਿਲਾ ਵਿੰਗ ਦੀ ਮੀਟਿੰਗ ਕੀਤੀ ਗਈ | ਇਸ ਸਮੇਂ ਮਹਿਲਾ ਆਗੂ ਗੁਰਵਿੰਦਰ ਸਿੰਘ ਭਗਤਾ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਹਰ ਵਰਗ ਦੀ ਬੇਹਤਰੀ ਲਈ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਆਟਾ-ਦਾਲ ਸਕੀਮ ਅਤੇ ਸ਼ਗਨ ਸਕੀਮ ਵਰਗੀਆਂ ਸਹੂਲਤਾਂ ਨੇ ਗ਼ਰੀਬ ਵਰਗ ਨੂੰ ਵੱਡਾ ਲਾਭ ਦਿੱਤਾ | ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਆਉਣ 'ਤੇ ਲੋਕ ਹਿੱਤ ਸਾਰੀਆਂ ਸਕੀਮਾਂ ਦੀ ਮੁੜ ਸ਼ੁਰੂਆਤ ਕੀਤੀ ਜਾਵੇਗੀ | ਉਸ ਮੌਕੇ ਗੁਰਵਿੰਦਰ ਕੌਰ ਭਗਤਾ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮਹਿਲਾ ਵਿੰਗ ਦੀਆਂ ਮੀਟਿੰਗਾਂ ਕਰਕੇ ਅÏਰਤਾਂ ਨੂੰ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਮਜ਼ਬੂਤੀ ਲਈ ਮਹਿਲਾ ਵਿੰਗ ਅਹਿਮ ਭੂਮਿਕਾ ਅਦਾ ਕਰੇਗਾ | ਇਸ ਮੌਕੇ ਕੌਂਸਲਰ ਮਨਜੀਤ ਕੌਰ ਸਿੱਧੂ, ਸਾਬਕਾ ਕੌਂਸਲਰ ਹਰਬੰਸ ਕੌਰ, ਕੁਲਦੀਪ ਕੌਰ, ਅਮਨਪ੍ਰੀਤ ਕੌਰ, ਨਸੀਬ ਕੌਰ, ਕਿਰਨਦੀਪ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਕੁਲਜੀਤ ਕੌਰ, ਨਵਜੋਸ਼ ਕੌਰ, ਸਰਬਜੀਤ ਕੌਰ, ਸਿਮਰਜੋਤ ਕੌਰ, ਮਹਿੰਦਰ ਕੌਰ, ਪਰਦੀਪ ਕੌਰ, ਦਲਜੀਤ ਕੌਰ, ਮਨਦੀਪ ਕੌਰ, ਜਸਵੀਰ ਕੌਰ, ਗੁਰਦੀਪ ਕੌਰ, ਗੁਰਮੇਲ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਲਵੰਡੀ ਸਾਬੋ ਦੇ ਨਵ-ਨਿਯੁਕਤ ਐਸ.ਡੀ.ਐਮ. ਵੀਰਪਾਲ ਕੌਰ ਨੇ ਰਸਮੀ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ 100 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।