30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਔਰਤ ਨੇ ਚੱਲਦੀ ਰੇਲ ਗੱਡੀ ਤੋਂ ਛਾਲ ਮਾਰੀ, ਗੰਭੀਰ ਜ਼ਖ਼ਮੀ

ਅਜੀਤ ਡੈਸਕ 16-06-2026
ਬਠਿੰਡਾ,15 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਇਕ ਨੌਜਵਾਨ ਔਰਤ ਨੇ ਗਲਤ ਰੇਲਗੱਡੀ ਵਿਚ ਚੜ੍ਹਨ ਕਾਰਨ ਉਸ ਸਮੇਂ ਛਾਲ ਮਾਰ ਦਿੱਤੀ, ਜਦੋਂ ਉਸ ਨੂੰ ਅਹਿਸਾਸ ਹੋਇਆ ਕਿ ਉਹ ਗਲਤ ਗੱਡੀ 'ਚ ਚੜ੍ਹ ਗਈ ਹੈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ¢ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਸੰਦੀਪ ਗਿੱਲ ਐਂਬੂਲੈਂਸ ਟੀਮ ਲੈ ਕੇ ਰੇਲਵੇ ਸਟੇਸ਼ਨ ਦੇ ਪਲੇਟ ਫਾਰਮ ਨੰਬਰ 5 'ਤੇ ਪਹੁੰਚੀ, ਜ਼ਖ਼ਮੀ ਔਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ¢ ਜ਼ਖਮੀ ਔਰਤ ਨੇਹਾ (28) ਵਾਸੀ ਟੋਹਾਣਾ ਦੀ ਵਸਨੀਕ ਹੈ |
ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟਰ ਸਵਾਰ ਜ਼ਖਮੀ
ਬਠਿੰਡਾ, 15 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸੰਜੇ ਨਗਰ ਓਵਰਬਿ੍ਜ 'ਤੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਕੂਟਰ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣਸਾਰ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਟੀਮ ਲੈ ਕੇ ਘਟਨਾ ਸਥਾਨ 'ਤੇ ਪਹੁੰਚੇ¢ ਸਹਾਰਾ ਟੀਮ ਨੇ ਜ਼ਖ਼ਮੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ¢ ਜ਼ਖਮੀ ਨੌਜਵਾਨ ਸਾਹਿਲ ਵਾਸੀ ਅਮਰਪੁਰਾ ਬਸਤੀ ਦਾ ਨਿਵਾਸੀ ਹੈ¢

ਪਿਛਲੀ ਖ਼ਬਰ ਗੜੇਮਾਰੀ ਨਾਲ ਇਕ ਕਿਸਾਨ ਦੀ ਸਵਾ ਤਿੰਨ ਏਕੜ ਸਬਜ਼ੀ ਹੋਈ ਤਬਾਹ <br/> ਅਗਲੀ ਖ਼ਬਰ ਜਬਰੀ ਲਗਾਈਆਂ ਗੈਰ ਵਿੱਦਿਅਕ ਡਿਊਟੀਆਂ ਦਾ ਅਧਿਆਪਕਾਂ ਵਲੋਂ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।