28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੀਆਂ ਦੋਵੇਂ ਜਥੇਬੰਦੀਆਂ ਵਲੋਂ ਕੰਮ ਮੁਕੰਮਲ ਠੱਪ <br/>

ਅਜੀਤ ਡੈਸਕ 17-06-2026

ਲਹਿਰਾ ਮੁਹੱਬਤ, 16 ਜੂਨ (ਸੁਖਪਾਲ ਸਿੰਘ ਸੁੱਖੀ): ਥਰਮਲ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਤਿੰਨੇ ਸਰਕਾਰੀ ਤਾਪ ਬਿਜਲੀ ਘਰਾਂ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ ਪਾਵਰਕਾਮ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 15 ਜੂਨ ਤੱਕ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨਾਲ ਤਹਿ ਮੀਟਿੰਗ ਵਿਚ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਅੱਜ 100 ਫ਼ੀਸਦੀ ਮੁਕੰਮਲ ਕੰਮ ਠੱਪ ਕਰਕੇ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਆਜ਼ਾਦ ਜੱਥੇਬੰਦੀ ਦੇ ਆਗੂ ਜਗਸੀਰ ਸਿੰਘ ਭੰਗੂ, ਬਾਦਲ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗੁਰੂਸਰ, ਜੀ.ਐਚ.ਟੀ.ਪੀ ਕੰਟਰੈਕਟਰ ਵਰਕਰ ਯੂਨੀਅਨ ਏਟਕ ਜੱਥੇਬੰਦੀ ਪ੍ਰਧਾਨ ਸੁਖਵਿੰਦਰ ਸਿੰਘ ਬਾਠ, ਹਰਪਾਲ ਸਿੰਘ ਤੇ ਪਾਲ ਸਿੰਘ ਚੱਕ ਰਾਮ ਸਿੰਘ ਵਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ ਸਾਰੇ ਸੈੱਲਾਂ ਦੇ ਠੇਕਾ ਮੁਲਾਜ਼ਮ ਆਪਣੀ ਮੰਗ ਨੂੰ ਲਾਗੂ ਕਰਵਾਉਣ ਲਈ ਇੱਕਜੁੱਟ ਹੋ ਕੇ ਸਰਕਾਰ ਤੇ ਪਾਵਰਕਾਮ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਵਿਭਾਗ ਵਿਚ ਮਰਜ਼ ਕਰਕੇ ਠੇਕੇਦਾਰੀ ਸਿਸਟਮ ਪੂਰੀ ਤਰਾਂ ਖ਼ਾਤਮਾ ਕਰਕੇ ਕਿਰਤ ਦੀ ਹੁੰਦੀ ਅੰਨ੍ਹੀ ਲੁੱਟ ਬੰਦ ਕਰਨ ਦੀ ਮੰਗ ਕੀਤੀ | ਇਸ ਧਰਨੇ ਦੌਰਾਨ ਸਮੁੱਚੇ ਤਾਪ ਘਰ ਦੇ ਸਾਰੇ ਸੈੱਲਾਂ ਤੋਂ ਸਮੇਤ ਸੀ ਐਂਡ ਆਈ ਸਰਕਲ ਦੇ ਆਗੂ ਬਲਵਿੰਦਰ ਸਿੰਘ ਬੱਲੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਤੱਕ ਹੱਕੀ ਮੰਗ ਨੂੰ ਮੰਨ ਕੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ, ਤਦ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਸਥਿਤੀ ਵਿਚ ਥਰਮਲ ਪਲਾਂਟ ਵਿਚ ਹੋ ਰਹੇ ਉਤਪਾਦਨ ਤੇ ਮਸ਼ੀਨੀ ਗੜਬੜੀ ਦੀ ਜ਼ਿੰਮੇਵਾਰੀ ਪਾਵਰਕਾਮ ਤੇ ਸਰਕਾਰ ਦੀ ਹੈ |

ਪਿਛਲੀ ਖ਼ਬਰ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਤਿੰਨ ਗਿ੍ਫ਼ਤਾਰ ਅਗਲੀ ਖ਼ਬਰ ਕਾਰ ਦੀ ਟੱਕਰ ਨਾਲ ਬਜ਼ੁਰਗ ਰਿਕਸ਼ਾ ਚਾਲਕ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।