28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਤਿੰਨ ਗਿ੍ਫ਼ਤਾਰ

ਅਜੀਤ ਡੈਸਕ 17-06-2026

ਬਠਿੰਡਾ, 16 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹਿਰ ਦੇ ਸ਼ਿਰਕੀ ਬਾਜ਼ਾਰ 'ਚ ਦਿਨ ਦਿਹਾੜੇ 70 ਸਾਲਾ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਣ ਵਾਲੇ ਤਿੰਨ ਲੁਟੇਰਿਆਂ ਨੂੰ ਥਾਣਾ ਕੋਤਵਾਲੀ ਪੁਲਿਸ ਵਲੋਂ 24 ਘੰਟਿਆਂ 'ਚ ਗਿ੍ਫ਼ਤਾਰ ਕੀਤਾ ਹੈ | ਤਿੰਨਾਂ ਮੁਲਜ਼ਮਾਂ ਕੋਲੋਂ ਸੋਨੇ ਦੀਆਂ ਵਾਲੀਆਂ, ਵਾਰਦਾਤ 'ਚ ਵਰਤੀ ਗਈ ਤਲਵਾਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ 'ਚੋਂ ਦੋ ਦੇ ਖ਼ਿਲਾਫ਼ ਪਹਿਲਾਂ ਹੀ ਕਤਲ, ਕਤਲ ਦੀ ਕੋਸ਼ਿਸ਼, ਧੋਖਾਧੜੀ ਅਤੇ ਨਸ਼ਾ ਤਸਕਰੀ ਵਰਗੇ ਗੰਭੀਰ ਮਾਮਲੇ ਦਰਜ ਹਨ | ਜਾਣਕਾਰੀ ਅਨੁਸਾਰ ਸ਼ਿਰਕੀ ਬਾਜ਼ਾਰ ਵਾਸੀ 70 ਸਾਲਾ ਬਜ਼ੁਰਗ ਗੁਰਜੀਤ ਕੌਰ ਆਪਣੇ ਘਰ ਦੇ ਬਾਹਰ ਖੜ੍ਹੇ ਸਨ | ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਉੱਥੇ ਪਹੁੰਚੇ, ਮੁਲਜ਼ਮਾਂ ਨੇ ਪਹਿਲਾ ਬਜ਼ੁਰਗ ਔਰਤ ਨੂੰ ਗੱਲਾਂ ਵਿਚ ਉਲਝਾਇਆ ਅਤੇ ਬਾਅਦ ਵਿਚ ਅਚਾਨਕ ਉਸ ਦੇ ਕੰਨਾਂ ਵਿਚ ਪਾਏ ਕਰੀਬ ਪੌਣੇ ਤੋਲੇ ਸੋਨੇ ਦੀਆਂ ਵਾਲੀਆਂ ਝਪਟ ਕੇ ਲੈ ਗਏ | ਜਦੋਂ ਬਜ਼ੁਰਗ ਔਰਤ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਤਲਵਾਰ ਦਿਖਾ ਕੇ ਉਸ ਨੂੰ ਡਰਾਇਆ ਅਤੇ ਮੌਕੇ ਤੋਂ ਫਰਾਰ ਹੋ ਗਏ | ਲੁੱਟੇ ਗਏ ਸੋਨੇ ਦੀ ਕੀਮਤ ਕਰੀਬ ਇਕ ਲੱਖ ਰੁਪਏ ਦੱਸੀ ਜਾ ਰਹੀ ਹੈ | ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਐਸ.ਐਸ.ਪੀ ਜੋਤੀ ਯਾਦਵ, ਐਸ.ਪੀ ਸਿਟੀ ਨਰਿੰਦਰ ਸਿੰਘ ਅਤੇ ਡੀ.ਐਸ.ਪੀ ਸਿਟੀ-1 ਅੰਮਿ੍ਤਪਾਲ ਸਿੰਘ ਭਾਟੀ ਦੇ ਦਿਸ਼ਾ-ਨਿਰਦੇਸ਼ ਹੇਠ ਥਾਣਾ ਕੋਤਵਾਲੀ ਦੇ ਐਸ.ਐਚ.ਓ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਈ ਗਈ | ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ, ਤਕਨੀਕੀ ਜਾਂਚ ਰਾਹੀ ਕੁਝ ਘੰਟਿਆਂ ਵਿਚ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਅੰਮਿ੍ਤਪਾਲ ਸਿੰਘ ਵਾਸੀ ਮਿੱਡੂ ਖੇੜਾ, ਸੁਖਵਿੰਦਰ ਸਿੰਘ ਉਰਫ਼ ਸੁੱਖੀ ਵਾਸੀ ਸੁਖਲੱਧੀ ਅਤੇ ਰਵੀ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ | ਜਾਂਚ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਸੋਨੇ ਦੀਆਂ ਵਾਲੀਆਂ, ਵਾਰਦਾਤ 'ਚ ਵਰਤੀ ਗਈ ਤਲਵਾਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ |

ਪਿਛਲੀ ਖ਼ਬਰ ਸੰਗਤ ਮੰਡੀ ਵਾਸੀਆਂ 'ਚ ਚੋਰਾਂ ਦਾ ਖ਼ੌਫ਼ ਵਧਿਆ ਅਗਲੀ ਖ਼ਬਰ ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੀਆਂ ਦੋਵੇਂ ਜਥੇਬੰਦੀਆਂ ਵਲੋਂ ਕੰਮ ਮੁਕੰਮਲ ਠੱਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।