29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਬੀਬੀਵਾਲਾ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤਾ ਵਾਹਨ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ ਵਿਖੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਦੀ ਅਗਵਾਈ ਵਿਚ ਐਂਬੂਲੈਂਸ ਟੀਮ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੀ | ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖਮੀ ਮੋਟਰਸਾਈਕਲ ਸਵਾਰ ਪ੍ਰਗਟ ਸਿੰਘ ਪੁੱਤਰ ਪ੍ਰੀਤਮ ਸਿੰਘ (27) ਵਾਸੀ ਪਿੰਡ ਗੋਬਿੰਦਪੁਰਾ ਦਾ ਰਹਿਣ ਵਾਲਾ ਹੈ |
ਪਿਛਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ 10 ਗ੍ਰਾਮ ਹੈਰੋਇਨ, 400 ਨਸ਼ੀਲੀਆਂ ਗੋਲੀਆਂ, 25 ਸ਼ੀਸ਼ੀਆਂ ਅਤੇ ਇਕ ਕਾਰ ਬਰਾਮਦ <br/> ਬਠਿੰਡਾ ਪੁਲਿਸ ਵਲੋਂ ਤਿੰਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।