28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਪਿੰਡ ਪੱਕਾ ਕਲਾਂ 'ਚ ਭਰਵਾਂ ਹੁੰਗਾਰਾ

ਅਜੀਤ ਡੈਸਕ 17-06-2026
ਸੰਗਤ ਮੰਡੀ, 16 ਜੂਨ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਪਿੰਡ ਪੱਕਾ ਕਲਾਂ 'ਚ ਲੋਕਾਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ | ਪਿੰਡ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਯੋਜਨਾ ਦੇ ਫਾਰਮ ਭਰੇ ਅਤੇ ਸਰਕਾਰ ਦੇ ਇਸ ਲੋਕ-ਭਲਾਈ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਵਾਈਸ ਪ੍ਰਧਾਨ ਚਰਨਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸ਼ਕਤੀਕਰਨ ਲਈ ਇਹ ਯੋਜਨਾ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਉਹ ਆਪਣੇ ਨਿੱਜੀ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਪਿੰਡ ਵਾਸੀਆਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਅਤੇ ਫਾਰਮ ਭਰਨ ਵਿਚ ਸਹਿਯੋਗ ਦੇਣ ਲਈ ਲਗਾਤਾਰ ਯਤਨਸ਼ੀਲ ਹਨ | ਪਿੰਡ ਵਾਸੀਆਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਡੱਟ ਕੇ ਖੜ੍ਹੇ ਹਨ ਅਤੇ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਹਰ ਚੰਗੇ ਉਪਰਾਲੇ ਦਾ ਸਮਰਥਨ ਕਰਦੇ ਰਹਿਣਗੇ | ਇਸ ਦੌਰਾਨ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਵਲੋਂ ਇਲਾਕੇ ਦੇ ਵੱਡੇ ਪੱਧਰ ਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਕਿਹਾ ਕਿ ਉਹ ਭਵਿੱਖ ਵਿਚ ਵੀ ਆਪਣਾ ਪੂਰਾ ਸਹਿਯੋਗ ਦੇਣਗੇ | ਪਿੰਡ ਪੱਕਾ ਕਲਾਂ ਵਿਚ ਯੋਜਨਾ ਪ੍ਰਤੀ ਦੇਖਿਆ ਜਾ ਰਿਹਾ ਉਤਸ਼ਾਹ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਸਕਾਰਾਤਮਿਕ ਢੰਗ ਨਾਲ ਸਵੀਕਾਰ ਕਰ ਰਹੇ ਹਨ ਅਤੇ ਇਨ੍ਹਾਂ ਦਾ ਲਾਭ ਲੈਣ ਲਈ ਅੱਗੇ ਆ ਰਹੇ ਹਨ | ਇਸ ਮੌਕੇ ਅਮਰਜੀਤ ਕੌਰ, ਕਰਮਜੀਤ ਕੌਰ, ਸੰਦੀਪ ਕੌਰ, ਬਲਜਿੰਦਰ ਕੌਰ, ਰਮਨ ਕੌਰ, ਅਮਨਦੀਪ ਕੌਰ (ਆਂਗਣਵਾੜੀ ਵਰਕਰ), ਰਾਜਪਾਲ ਕੌਰ ਅਤੇ ਸੁਖਜੀਤ ਕੌਰ ਤੋਂ ਇਲਾਵਾ ਪਿੰਡ ਦੀਆਂ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਬੇਅਦਬੀ ਕਰਨ ਦਾ ਕੇਸ ਦਰਜ ਹੋਵੇ- ਜੱਗਾ ਕਲਿਆਣ <br/> ਅਗਲੀ ਖ਼ਬਰ ਬਠਿੰਡਾ 'ਚ ਲੁੱਟਾਂ ਖੋਹਾਂ, ਚੋਰੀਆਂ ਕਰਨ ਵਾਲੇ ਅਪਰਾਧੀ ਪੁਲਿਸ ਤੋਂ ਬੇਖੌਫ਼ • ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।