28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੁੱਖ ਮੰਤਰੀ ਭਗਵੰਤ ਮਾਨ 'ਤੇ ਬੇਅਦਬੀ ਕਰਨ ਦਾ ਕੇਸ ਦਰਜ ਹੋਵੇ- ਜੱਗਾ ਕਲਿਆਣ <br/>

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਗੁਰੂ ਦੋਖੀ' ਅਤੇ 'ਪੰਥ ਵਿਰੋਧੀ' ਕਰਾਰ ਦਿੱਤੇ ਜਾਣ ਬਾਅਦ ਮੁੱਖ ਮੰਤਰੀ ਨੂੰ ਵਿਰੋਧੀ ਧਿਰਾਂ ਨੇ ਪੂਰੀ ਤਰ੍ਹਾਂ ਨਾਲ ਘੇਰ ਲਿਆ ਹੈ, ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਤੁਰੰਤ ਬੇਅਦਬੀ ਕਰਨ ਸੰਬੰਧੀ ਕੇਸ ਦਰਜ ਹੋਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਗੁਰੁ ਸਹਿਬਾਨ ਦੇ ਪ੍ਰਚਲਿਤ ਚਿੱਤਰਾਂ ਦਾ ਅਪਮਾਨ ਕਰਕੇ ਬਹੁਤ ਹੀ ਬੱਜਰ ਗੁਨਾਹ ਕੀਤਾ ਹੈ, ਜੋ ਕਿਸੇ ਮੁਆਫ਼ੀ ਦੇ ਯੋਗ ਨਹੀਂ ਹੈ | ਜੱਗਾ ਕਲਿਆਣ ਨੇ ਮੁੱਖ ਮੰਤਰੀ ਦੀ ਸਿਆਸੀ ਬਦਲਾਖੋਰੀ ਵਾਲੀ ਬਿਆਨਬਾਜ਼ੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਇਸ ਮਾਮਲੇ 'ਚ ਮੁੱਖ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਸਹਿਬਾਨ ਸਾਹਮਣੇ ਪੇਸ਼ ਹੋਏ ਸਨ, ਤਾਂ ਉਨ੍ਹਾਂ ਖ਼ੁਦ ਉੱਕਤ ਵਿਵਾਦਿਤ ਵੀਡੀਓ ਦੀ ਜਾਂਚ ਕਰਵਾਉਣ ਦੀ ਹਾਮੀ ਭਰੀ ਸੀ ਪਰ ਹੁਣ ਜਦੋਂ ਜਾਂਚ ਦੌਰਾਨ ਅਸਲੀਅਤ ਸਾਹਮਣੇ ਆ ਗਈ ਹੈ ਤਾਂ ਮੁੱਖ ਮੰਤਰੀ ਆਪਣੇ ਗੁਨਾਹ ਤੋਂ ਬਚਣ ਲਈ ਇਸ ਨੂੰ ਸਿਆਸਤ ਨਾਲ ਜੋੜ ਰਹੇ ਹਨ | ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੇ ਸੱਚੇ ਸੇਵਕ ਹੋਣ ਦੇ ਨਾਂਅ 'ਤੇ ਮੁੱਖ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਕਰਕੇ ਉਨ੍ਹਾਂ ਨੂੰ ਤੁਰੰਤ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੁਣ ਅਤੇ ਆਮ ਆਦਮੀ ਪਾਰਟੀ ਦੀ ਕੌਮੀ ਲੀਡਰਸ਼ਿਪ ਤੁਰੰਤ ਭਗਵੰਤ ਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਏ |

ਪਿਛਲੀ ਖ਼ਬਰ ਸਹਿਕਾਰੀ ਸਭਾ ਦੀ ਚੋਣ 'ਚ ਬਿੰਦਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ <br/> ਅਗਲੀ ਖ਼ਬਰ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਨੂੰ ਪਿੰਡ ਪੱਕਾ ਕਲਾਂ 'ਚ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।