28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸਹਿਕਾਰੀ ਸਭਾ ਦੀ ਚੋਣ 'ਚ ਬਿੰਦਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ <br/>

ਅਜੀਤ ਡੈਸਕ 17-06-2026
ਸੰਗਤ ਮੰਡੀ, 16 ਜੂਨ (ਸੁਖਤੇਜ ਧਾਲੀਵਾਲ): ਪਿੰਡ ਗੁਰਥੜੀ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਪਿੰਡ ਵਾਸੀਆਂ ਦੀ ਭਰਵੀਂ ਹਾਜ਼ਰੀ ਅਤੇ ਆਪਸੀ ਭਾਈਚਾਰੇ ਦੇ ਮਾਹੌਲ ਵਿਚ ਸਰਬਸੰਮਤੀ ਨਾਲ ਸੰਪੰਨ ਹੋਈ | ਚੋਣ ਦੌਰਾਨ ਪਿੰਡ ਵਾਸੀਆਂ ਨੇ ਇੱਕਜੁੱਟਤਾ ਦਾ ਪ੍ਰਗਟਾਵਾਂ ਕਰਦਿਆਂ ਬਿੰਦਰ ਸਿੰਘ ਨੂੰ ਅਗਲੇ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ | ਇਸ ਦੇ ਨਾਲ ਹੀ ਸਭਾ ਦੇ ਮੈਂਬਰਾਂ ਵਜੋਂ ਰਘਵੀਰ ਸਿੰਘ, ਬੂਟਾ ਸਿੰਘ, ਸੁਖਦੀਪ ਸਿੰਘ, ਹਰਬੰਸ ਸਿੰਘ, ਗੁਰਜੰਟ ਕੌਰ, ਚਰਨਜੀਤ ਕੌਰ, ਮਿੱਠੂ ਸਿੰਘ, ਬਲਜਿੰਦਰ ਸਿੰਘ ਅਤੇ ਜਗਰੂਪ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ | ਨਵੀਂ ਚੁਣੀ ਕਮੇਟੀ ਦਾ ਪਿੰਡ ਵਾਸੀਆਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਸਰਬਸੰਮਤੀ ਨਾਲ ਹੋਈ ਚੋਣ ਲਈ ਹਲਕਾ ਤਲਵੰਡੀ ਸਾਬੋ ਦੀ ਵਿਧਾਇਕਾ ਬਲਜਿੰਦਰ ਕੌਰ, ਪਾਰਟੀ ਦੇ ਸੀਨੀਅਰ ਆਗੂ ਉਦੇਵੀਰ ਸਿੰਘ ਨੇ ਪਿੰਡ ਵਾਸੀਆਂ ਅਤੇ ਨਵੇਂ ਚੁਣੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿੰਡ ਦੇ ਸਰਪੰਚ ਕਾਲਾ ਸਿੰਘ, ਗੁਰਤੇਜ ਸਿੰਘ ਪੰਚ, ਧਰਮਪਾਲ ਸਿੰਘ ਸਾਬਕਾ ਸਰਪੰਚ, ਜੱਗਾ ਸਾਬਕਾ ਪੰਚ, ਬਲਬੀਰ ਪੰਚ, ਜੰਟਾ ਸਿੰਘ, ਬਲਦੇਵ ਸਿੰਘ, ਹਰਦਿਆਲ ਸਿੰਘ, ਪੰਮੀ ਚੇਅਰਮੈਨ, ਗੁਰਚੇਤ ਸਿੰਘ ਖ਼ਜ਼ਾਨਚੀ, ਮਲਕੀਤ ਸਿੰਘ, ਬਲਜੀਤ ਸਿੰਘ ਅਤੇ ਬਲਜੀਤ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਰਕ ਕਲਾਂ ਵਿਖੇ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਬੇਅਦਬੀ ਕਰਨ ਦਾ ਕੇਸ ਦਰਜ ਹੋਵੇ- ਜੱਗਾ ਕਲਿਆਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।