28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਿਰਕ ਕਲਾਂ ਵਿਖੇ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 17-06-2026
ਮਹਿਮਾ ਸਰਜਾ, 16 ਜੂਨ (ਬਲਦੇਵ ਸੰਧੂ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਠਿੰਡਾ (ਪੰਜਾਬ) ਵਲੋਂ ਡੇਰਾ ਬਾਬਾ ਮਸਤ ਰਾਮ, ਵਿਰਕ ਕਲਾਂ ਵਿਖੇ ਸਾਲਾਨਾ ਚੂਰਮਾ ਭੰਡਾਰੇ ਮੌਕੇ ਮੁਫ਼ਤ ਮੈਡੀਕਲ ਜਾਂਚ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਸਿਹਤ ਸੇਵਾਵਾਂ, ਲੈਬ ਟੈੱਸਟਾਂ ਅਤੇ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਗਈ | ਕੈਂਪ ਦਾ ਉਦਘਾਟਨ ਡੇਰੇ ਦੇ ਮਹੰਤ ਬਾਬਾ ਇੰਦਰ ਨੇ ਕੀਤਾ ਅਤੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਖ਼ੂਨਦਾਨ ਕੈਂਪ ਵਿਚ 11 ਸਵੈ-ਇੱਛੁਕ ਦਾਨੀਆਂ ਨੇ ਖ਼ੂਨਦਾਨ ਕਰਕੇ ਸਮਾਜ ਸੇਵਾ ਦਾ ਸ਼ਲਾਘਾਯੋਗ ਉਦਾਹਰਨ ਪੇਸ਼ ਕੀਤਾ | ਇਸ ਮੌਕੇ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ ਡਾ. ਜਗਸੀਰ ਸ਼ਰਮਾ ਅਤੇ ਬਲਾਕ ਚੇਅਰਮੈਨ ਡਾ. ਪ੍ਰੀਤਮ ਸਿੰਘ ਵਿਰਕ ਨੇ ਡੇਰਾ ਮਹੰਤ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ | ਕੈਂਪ ਦੀ ਸਫਲਤਾ ਲਈ ਡਾਕਟਰਜ਼ ਗੁਰਚਰਨ ਸਿੰਘ ਵਿਰਕ, ਜਗਤਾਰ ਸਿੰਘ, ਪਰਵਿੰਦਰ ਸਿੰਘ, ਮਨਜੀਤ ਸਿੰਘ ਬਹਿਮਣ, ਵੀਰ ਸਿੰਘ ਭੋਖੜਾ ਅਤੇ ਸਮਾਜ ਸੇਵੀ ਗੁਰਮੀਤ ਸਿੰਘ ਵਿਰਕ ਨੇ ਵਿਸ਼ੇਸ਼ ਯੋਗਦਾਨ ਦਿੱਤਾ | ਇਸ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵਲੋਂ ਠੰਢੇ ਮਿੱਠੇ ਜਲ ਅਤੇ ਗੰਨੇ ਦੇ ਰਸ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ | ਨਗਰ ਨਿਵਾਸੀਆਂ ਅਤੇ ਨਗਰ ਪੰਚਾਇਤ ਨੇ ਕੈਂਪ ਨੂੰ ਭਰਪੂਰ ਸਹਿਯੋਗ ਦਿੱਤਾ |

ਪਿਛਲੀ ਖ਼ਬਰ ਸਿਹਤ ਵਿਭਾਗ ਨੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ <br/> ਅਗਲੀ ਖ਼ਬਰ ਸਹਿਕਾਰੀ ਸਭਾ ਦੀ ਚੋਣ 'ਚ ਬਿੰਦਰ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।