28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਰੇਲਵੇ ਸਟੇਸ਼ਨ, ਅਮਰੀਕ ਰੋਡ ਅਤੇ ਤਿੰਨਕੋਨੀ ਨੇੜੇ ਕੂੜਾ ਫੈਲਾਉਣ ਵਾਲਿਆਂ ਦੇ ਕੱਟੇ ਚਲਾਨ <br/> ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ <br/>

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੂਬੇ ਨੂੰ ਸਵੱਛ ਬਣਾਉਣ ਲਈ ਚਲਾਏ ਜਾ ਰਹੀ ਵਿਸ਼ੇਸ਼ ਮੁਹਿੰਮ ਕਲੀਨ ਪੰਜਾਬ ਤਹਿਤ ਸਥਾਨਕ ਸਰਕਾਰਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸੀ ਸਫਾਈ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਉਨ੍ਹਾਂ ਇਲਾਕਿਆਂ ਦੀ ਖਾਸ ਸਾਫ਼ਾਈ ਕੀਤੀ ਜਾ ਰਹੀ ਹੈ ਜਿੱਥੇ ਖ਼ਾਲੀ ਪਏ ਪਲਾਟਾਂ ਚ ਲੋਕਾਂ ਵੱਲੋਂ ਕੂੜਾ ਸੁੱਟਿਆ ਜਾਂਦਾ ਹੈ | ਇਨ੍ਹਾਂ ਇਲਾਕਿਆਂ ਚ ਸਿਵਿਲ ਸਟੇਸ਼ਨ ਵਿਖੇ ਦਰਜਾ ਚਾਰ ਕਰਮਚਾਰੀਆਂ ਦੇ ਕੁਆਟਰਾਂ ਦੇ ਸਾਹਮਣੇ, ਪ੍ਰਾਚੀਨ ਸ਼ਿਵ ਮੰਦਰ ਦੇ ਆਸ ਪਾਸ, ਭਾਗੂ ਰੋਡ ਪਾਰਕ ਦੇ ਨੇੜੇ, ਭਾਗੂ ਰੋਡ ਆਦਿ ਦੀ ਸਫ਼ਾਈ ਕੀਤੀ ਜਾ ਚੁੱਕੀ ਹੈ | ਨਾਲ ਹੀ ਹੋਰਨਾਂ ਇਲਾਕਿਆਂ ਦੋ ਸਫਾਈ ਦਾ ਕੰਮ ਚੱਲ ਰਿਹਾ ਹੈ | ਇਸ ਤੋਂ ਇਲਾਵਾ ਨਗਰ ਨਿਗਮ ਦੀਆਂ ਟੀਮਾਂ ਵਲੋਂ ਲਗਾਤਾਰ ਆਮ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੀ ਦੁਕਾਨਾਂ ਅਤੇ ਘਰਾਂ ਚ ਜਾ ਕੇ ਸਫਾਈ ਬਣਾਏ ਰੱਖਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ | ਅੱਜ ਨਗਰ ਨਿਗਮ ਦੇ ਜ਼ੋਨ 3 ਦੇ ਖੇਤਰਾਂ ਜਿਵੇਂ ਰੇਲਵੇ ਸਟੇਸ਼ਨ, ਅਮਰੀਕ ਰੋਡ ਅਤੇ ਤਿੰਨਕੋਨੀ ਨੇੜੇ ਕੂੜਾ ਫੈਲਾਉਣ ਵਾਲਿਆਂ ਦੇ ਚਲਾਨ ਕੱਟੇ ਗਏ | ਨਾਲ ਹੀ ਲੋਕਾਂ ਨੂੰ ਕਿਹਾ ਗਿਆ ਕਿ ਉਹ ਕੂੜਾ ਕੇਵਲ ਸਫਾਈ ਕਰਮਚਾਰੀਆਂ ਨੂੰ ਦੇਣ ਅਤੇ ਸੜਕਾਂ ਉੱਤੇ ਨਾ ਸੁੱਟਣ |

ਪਿਛਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ <br/> ਅਗਲੀ ਖ਼ਬਰ ਸਿਹਤ ਵਿਭਾਗ ਨੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।