28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਆਤਮਾ ਸਿੰਘ ਚਹਿਲ ਬਣੇ ਮਾਲਵਾ ਜ਼ੋਨ ਭਿੰਡਰਾਂ ਸੇਵਕ ਜਥੇ ਦੇ ਪ੍ਰਧਾਨ <br/>

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ ਜਥਾ ਭਿੰਡਰਾਂ ਦੀ ਯੋਗ ਅਗਵਾਈ ਵਿਚ ਅੱਜ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਆਨੰਦਪੁਰ ਵਲੋਂ ਜਥੇਬੰਦੀ ਦਾ ਵਿਸਥਾਰ ਕਰਦਿਆਂ ਅੱਜ ਬਠਿੰਡਾ ਵਿਖੇ ਅੱਜ ਭਿੰਡਰਾਂ ਸੇਵਕ ਜਥੇਬੰਦੀ ਬਣਾਉਣ ਸਮੇਂ ਗੁਰਦੁਆਰਾ ਸ਼ਹੀਦ ਭਾਈ ਮਤੀਦਾਸ ਨਗਰ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਅਰਦਾਸ ਬੇਨਤੀ ਕਰਕੇ ਆਤਮਾ ਸਿੰਘ ਚਹਿਲ ਨੂੰ ਪ੍ਰਧਾਨ ਸੇਵਕ ਜਥਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਾਲਵਾ ਜੋਨ, ਭਾਈ ਗੁਰਮੀਤ ਸਿੰਘ ਨੂੰ ਮੀਡੀਆ ਅਤੇ ਕਾਨੂੰਨੀ ਸਲਾਹਕਾਰ, ਭਾਈ ਜਸਨੂਰ ਸਿੰਘ ਨੂੰ ਮੀਤ ਪ੍ਰਧਾਨ, ਜਥੇਦਾਰ ਕੁਲਦੀਪ ਸਿੰਘ ਤਰਲੋਕੀ ਵਾਲੇ ਨੂੰ ਪ੍ਰਧਾਨ ਸੇਵਕ ਦਲ ਟਕਸਾਲ ਹਰਿਆਣਾ ਵਿੰਗ ਨਿਯੁਕਤ ਕੀਤਾ ਗਿਆ | ਇਸ ਮੌਕੇ ਬਠਿੰਡਾ ਦੀ ਧਾਰਮਿਕ ਸ਼ਖ਼ਸੀਅਤਾਂ 'ਚ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਾ, ਭਾਈ ਜਗਰਾਜ ਸਿੰਘ ਸੂਬੇਦਾਰ ਪ੍ਰਧਾਨ ਗੁਰਦੁਆਰਾ ਸ਼ਹੀਦ ਭਾਈ ਮਤੀ ਦਾਸ ਨਗਰ, ਬਿਕਰਮ ਸਿੰਘ ਧਿੰਗੜ, ਸਕੱਤਰ ਸੁਖਦੇਵ ਸਿੰਘ ਮਾਹੀਨੰਗਲ, ਗੁਰਜੰਟ ਸਿੰਘ ਬਰਾੜ, ਸੋਹਣ ਸਿੰਘ ਜਵੰਦਾ, ਜਗਰੂਪ ਸਿੰਘ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ | ਇਸ ਮੌਕੇ ਮੁੱਖ ਗ੍ਰੰਥੀ ਨਵਜੋਤ ਸਿੰਘ ਗੁਲਾਬਗੜ੍ਹ ਵਾਲਿਆਂ ਵਲੋਂ ਨਵਨਿਯੁੱਕਤ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ | ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਵਲੋਂ ਨਿਰਮੋਲਕ ਹੀਰਾ ਗੁਰਬਾਣੀ ਦਾ ਕੀਰਤਨ ਕੀਤਾ ਗਿਆ |

ਪਿਛਲੀ ਖ਼ਬਰ ਏ.ਡੀ.ਸੀ. ਪੂਨਮ ਸਿੰਘ ਨੇ ਭੀਖੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।