27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸੰਬੰਧੀ ਸਿਖਲਾਈ ਸੈਸ਼ਨ ਲਗਾਇਆ <br/>

ਮਾਨਸਾ ਵਿਖੇ ਸਿਖਲਾਈ ਸੈਸ਼ਨ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ | ਤਸਵੀਰ : ਸੇਮੀ ਮਾਨਸਾ <br/> 17-06-2026
ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਤੇ ਅਸੈਂਬਲੀ ਪੱਧਰ ਦੇ ਨੋਡਲ ਅਫ਼ਸਰਾਂ, ਏ.ਐਲ.ਐਮ.ਟੀ.ਸੀ., ਤਕਨੀਕੀ ਅਤੇ ਕਲੈਰੀਕਲ ਸਟਾਫ਼ ਦਾ ਇਕ ਰੋਜ਼ਾ ਸਿਖਲਾਈ ਸੈਸ਼ਨ ਸਥਾਨਕ ਬੱਚਤ ਭਵਨ ਵਿਖੇ ਲਗਾਇਆ ਗਿਆ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਦੀ ਮੌਜੂਦਗੀ 'ਚ ਮਾਸਟਰ ਟਰੇਨਰਾਂ ਵਿਨੇ, ਪ੍ਰਸ਼ਾਂਤ ਗਰਗ ਅਤੇ ਮਹਿੰਦਰ ਕੌਰ ਵਲੋਂ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਫਾਰਮ 'ਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਹਰੇਕ ਬੀ.ਐਲ.ਓ 25 ਜੂਨ ਤੋਂ 24 ਜੁਲਾਈ ਤੱਕ ਆਪਣੇ-ਆਪਣੇ ਖੇਤਰ 'ਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰਨ ਨੂੰ ਯਕੀਨੀ ਬਣਾਏਗਾ | ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ | ਸਿਖਲਾਈ ਦੌਰਾਨ ਵੋਟਰ ਸੂਚੀਆਂ ਦੀ ਸੋਧ, ਨਵੇਂ ਵੋਟਰਾਂ ਦੀ ਰਜਿਸਟਰੇਸ਼ਨ, ਮਿ੍ਤਕ ਅਤੇ ਡੁਪਲੀਕੇਟ ਵੋਟਰਾਂ ਦੇ ਨਾਂਅ ਹਟਾਉਣ ਅਤੇ ਯੋਗ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਕੁੱਲਰੀਆਂ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਭਾਕਿਯੂ (ਡਕੌਂਦਾ) ਵਲੋਂ ਧਰਨਾ <br/> ਕਿਸਾਨਾਂ ਦੀਆਂ ਜ਼ਮੀਨਾਂ 'ਤੇ ਸ... ਅਗਲੀ ਖ਼ਬਰ ਏ.ਡੀ.ਸੀ. ਪੂਨਮ ਸਿੰਘ ਨੇ ਭੀਖੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।