27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੁੱਲਰੀਆਂ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਭਾਕਿਯੂ (ਡਕੌਂਦਾ) ਵਲੋਂ ਧਰਨਾ <br/> ਕਿਸਾਨਾਂ ਦੀਆਂ ਜ਼ਮੀਨਾਂ 'ਤੇ ਸਿਆਸੀ ਜਕੜ ਬਰਦਾਸ਼ਤ ਨਹੀਂ ਕਰਾਂਗੇ- ਰਾਮਪੁਰਾ <br/>

ਅਜੀਤ ਡੈਸਕ 17-06-2026
ਬਰੇਟਾ, 16 ਜੂਨ (ਜੀਵਨ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਪਿੰਡ ਕੁੱਲਰੀਆਂ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਸਰਕਾਰੀ ਕਬਜ਼ਾ ਕਾਰਵਾਈ ਨੂੰ ਰੋਕਣ ਲਈ ਧਰਨਾ ਲਗਾਇਆ ਗਿਆ | ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਤਕਰੀਬਨ 3 ਸਾਲਾਂ ਤੋਂ 45 ਏਕੜ ਜ਼ਮੀਨ ਦੀ ਕਬਜ਼ਾ ਕਾਰਵਾਈ ਦੀ ਪੈਰਵਾਈ ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਹੈ ਪ੍ਰੰਤੂ ਜਥੇਬੰਦਕ ਸੰਘਰਸ਼ ਦੇ ਜ਼ੋਰ 'ਤੇ ਕਿਸਾਨਾਂ ਵਲੋਂ 2 ਸਾਲਾਂ ਤੋਂ ਜ਼ਮੀਨ 'ਤੇ ਕਾਸ਼ਤ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਭਾਵੇਂ ਜ਼ਿਲ੍ਹਾ ਕਲੈਕਟਰ, ਏ.ਡੀ.ਸੀ. (ਵਿਕਾਸ) ਮਾਨਸਾ ਵਲੋਂ ਇਹ ਜ਼ਮੀਨ ਮੁਸ਼ਤਰਕਾ ਮਾਲਕਣ ਘੋਸ਼ਿਤ ਕਰ ਦਿੱਤੀ ਗਈ ਸੀ ਪਰ ਫਿਰ ਵੀ ਪੰਚਾਇਤੀ ਵਿਭਾਗ ਵਲੋਂ ਕਬਜ਼ਾ ਵਾਰੰਟ ਜਾਰੀ ਕਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਨੂੰ ਵੇਖਦਿਆਂ ਪ੍ਰਸ਼ਾਸਨਿਕ ਵਿਭਾਗ ਵਲੋਂ ਕਬਜ਼ਾ ਕਾਰਵਾਈ ਨੂੰ ਰੱਦ ਕਰ ਦਿੱਤਾ ਗਿਆ | ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਅਤੇ ਜ਼ਿਲ੍ਹਾ ਸਕੱਤਰ ਤਾਰਾ ਚੰਦ ਬਰੇਟਾ ਨੇ ਕਿਹਾ ਕਿ ਕਈ ਸਾਲਾਂ ਤੋਂ ਕਿਸਾਨਾਂ ਨੂੰ ਵਾਰ-ਵਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਵਿਭਾਗ ਵਲੋਂ ਜ਼ਮੀਨ 'ਚ ਹਰ ਸਾਲ ਨਜਾਇਜ਼ ਤੌਰ 'ਤੇ ਦਖ਼ਲਅੰਦਾਜ਼ੀ ਵੀ ਕੀਤੀ ਜਾ ਰਹੀ ਹੈ | ਧਰਨੇ ਨੂੰ ਜਗਤਾਰ ਸਿੰਘ ਦੁੱਗਾਂ, ਦੇਵੀ ਰਾਮ ਰੰਘੜਿਆਲ, ਸਤਪਾਲ ਸਿੰਘ ਬਰ੍ਹੇ, ਗੁਰਜੰਟ ਸਿੰਘ ਮੰਘਾਣੀਆਂ, ਤਰਸੇਮ ਸਿੰਘ ਚੱਕ ਅਲੀਸ਼ੇਰ, ਬਲਜੀਤ ਸਿੰਘ ਭੈਣੀ ਬਾਘਾ, ਹਰਵਿੰਦਰ ਸਿੰਘ ਕੋਟਲੀ, ਜਗਰਾਜ ਸਿੰਘ ਹਰਦਾਸਪੁਰਾ ਆਦਿ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਸਿਆਸੀ ਜਕੜ ਬਰਦਾਸ਼ਤ ਨਹੀਂ ਕਰਾਂਗੇ- ਰਾਮਪੁਰਾ <br/> ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸੰਬੰਧੀ ਸਿਖਲਾਈ ਸੈਸ਼ਨ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।