ਭਗਤਾ ਭਾਈਕਾ, 16 ਜੂਨ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਿਆਂ ਅੰਦਰ ਆਰੰਭ ਕੀਤੀਆਂ ਗਈਆਂ ਲੋਕ ਮਿਲਣੀਆਂ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਬਲਕਾਰ ਸਿੱਧੂ ਵਲੋਂ ਪਿੰਡ ਜਲਾਲ, ਹਮੀਰਗੜ੍ਹ ਅਤੇ ਕੋਠਾਗੁਰੂ ਵਿਖੇ ਲੋਕ ਮਿਲਣੀ ਸਮਾਗਮ ਕੀਤੇ ਗਏ | ਲੋਕ ਮਿਲਣੀ ਸਮਾਗਮਾਂ ਦੌਰਾਨ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਵੱਖ-ਵੱਖ ਵਰਗਾਂ ਦੇ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਦਾ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਇਤਿਹਾਸਕ ਕੰਮ ਹੋਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਸਿੱਧਾ ਪਹੁੰਚ ਰਿਹਾ ਹੈ | ਵਿਧਾਇਕ ਸਿੱਧੂ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਮੌਕੇ 'ਤੇ ਹੀ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਪਿਆਰ ਅਤੇ ਸਮਰਥਨ ਉਨ੍ਹਾਂ ਨੂੰ ਹੋਰ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ | ਇਸ ਮੌਕੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਫ਼ੈਸਲਿਆਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਲੋਕਾਂ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਿੱਧੇ ਤੌਰ 'ਤੇ ਆਮ ਘਰਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸਰਕਾਰ