ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)- ਭਾਜਪਾ ਨੂੰ ਅੱਜ ਉਸ ਸਮੇਂ ਭਰਵਾਂ ਬਲ ਮਿਲਿਆ, ਜਦ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਬੱਲੋ੍ਹ ਵਿਖੇ ਮਹਿੰਦਰ ਸਿੰਘ ਅਤੇ ਸਰਬਜੀਤ ਕੌਰ ਦੀ ਅਗਵਾਈ 'ਚ ਲਗਭਗ 30 ਪਰਿਵਾਰਾਂ ਨੇ ਸੂਬਾ ਜਨਰਲ ਸਕੱਤਰ ਭਾਜਪਾ ਅਤੇ ਵਿਧਾਨ ਸਭਾ ਹਲਕਾ ਮੌੜ ਦੇ ਕਨਵੀਨਰ ਦਿਆਲ ਸੋਢੀ ਦੀ ਹਾਜ਼ਰੀ 'ਚ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਰਬਜੀਤ ਕੌਰ ਨੂੰ ਚਾਉਕੇ ਸਰਕਲ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਮਹਿੰਦਰ ਸਿੰਘ ਨੂੰ ਸਰਕਲ ਚਾਉਕੇ ਦਾ ਐਸੀ ਵਿੰਗ ਦਾ ਮੀਤ ਪ੍ਰਧਾਨ ਲਗਾਇਆ ਗਿਆ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਿਆਲ ਦਾਸ ਸੋਢੀ ਨੇ ਆਖਿਆ ਕਿ ਭਾਜਪਾ ਨੂੰ ਪਿੰਡਾਂ 'ਚ ਭਰਵਾਂ ਸਮਰਥਨ ਮਿਲ ਰਿਹਾ ਹੈ, ਕਿਉਂਕਿ ਸੂਬੇ ਦੀ ਆਪ ਸਰਕਾਰ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ ਕਿਉਂਕਿ ਸੂਬੇ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਭਾਜਪਾ ਹੀ ਕਰਵਾ ਸਕਦੀ ਹੈ | ਇਸ ਮੌਕੇ ਉਨ੍ਹਾਂ ਭਾਜਪਾ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ 'ਚ ਪੂਰਨ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਵਿੰਦਰ ਸਿੰਘ ਬੱਲੋ੍ਹ, ਕਰਮਪਾਲ ਸਿੰਘ ਭੁੱਲਰ, ਅਮਨਦੀਪ ਸਿੰਘ ਸਿੱਧੂ ਮੰਡਲ ਪ੍ਰਧਾਨ, ਬਲਵੀਰ ਸਿੰਘ ਬਦਿਆਲਾ, ਗੁਰਜੰਟ ਸਿੰਘ ਸੂਚ, ਜਗਮੀਤ ਸਿੰਘ ਸੂਚ, ਅਮਨਾ ਸਿੰਘ, ਹਰਨੇਕ ਸਿੰਘ ਸੂਚ, ਅੰਮਿ੍ਤਪਾਲ ਸਿੰਘ ਮੰਡੀ ਕਲਾਂ, ਧੰਨਰਾਜ ਚਾਉਕੇ ਸਮੇਤ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ |