27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਇਕ ਦਿਨਾ ਕੈਂਪ ਲਗਾਇਆ <br/>

ਅਜੀਤ ਡੈਸਕ 17-06-2026
ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼, ਭੋਖੜਾ (ਬਠਿੰਡਾ) ਵਿਖੇ ਐਨ.ਐੱਸ.ਐਸ. ਯੂਨਿਟ ਵਲੋਂ ਇਕ ਰੋਜ਼ਾ ਕੈਂਪ ਲਗਾਇਆ | ਕੈਂਪ ਦੌਰਾਨ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿਚ ਲੱਗੇ ਪੌਦਿਆਂ ਦੀ ਗੋਡਾਈ ਅਤੇ ਸਫ਼ਾਈ ਅਤੇ ਖੇਡ ਮੈਦਾਨ ਦੀ ਸਫ਼ਾਈ ਕਰਕੇ ਸਾਫ਼-ਸੁਥਰਾ ਅਤੇ ਸੁੰਦਰ ਵਾਤਾਵਰਣ ਬਣਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਪਰਵੀਨ ਪੁਰੀ ਨੇ ਐਨ. ਐਸ. ਐਸ. ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਇਸ ਦੌਰਾਨ ਉਪ ਪਿ੍ੰਸੀਪਲ ਅੰਸ਼ਦੀਪ ਕੌਰ ਬਰਾੜ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸ ਸਾਰਥਿਕ ਕਾਰਜ ਅਤੇ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਕੈਂਪ ਦੀ ਅਗਵਾਈ ਐਨ. ਐਸ. ਐਸ. ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਕਮਲਜੀਤ ਕੌਰ ਵਲੋਂ ਕੀਤੀ ਗਈ | ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੰਡੇ ਗਏ | ਵਿਦਿਆਰਥੀਆਂ ਨੇ ਇਸ ਕੈਂਪ ਨੂੰ ਬਹੁਤ ਹੀ ਲਾਹੇਵੰਦ ਅਤੇ ਪ੍ਰੇਰਣਾਦਾਇਕ ਦੱਸਿਆ | ਕਾਲਜ ਦੇ ਪ੍ਰਧਾਨ ਭੂਸ਼ਣ ਕੁਮਾਰ ਜਿੰਦਲ ਅਤੇ ਸਕੱਤਰ ਪ੍ਰਦੀਪ ਮੰਗਲਾ ਨੇ ਐਨ. ਐਸ. ਐਸ. ਯੂਨਿਟ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਮਾਜਿਕ ਸੇਵਾ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
ਬਿਨਾਂ ਠੋਸ ਸਬੂਤ ਮੁੱਖ ਮੰਤਰੀ ਨੂੰ 'ਪੰਥ ਵਿਰੋਧੀ ਕਰਾਰ' ਦੇਣਾ ਠੀਕ ਨਹੀਂ-ਬਲਦੇਵ ਸਿੰਘ
ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਬਲਦੇਵ ਸਿੰਘ ਪੀ.ਆਈ.ਐਸ. ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੀਤੇ ਜਾ ਰਹੇ ਪ੍ਰਚਾਰ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਵੀਡੀਓ 'ਚ ਦਿਖਾਈ ਦੇ ਰਹੇ ਵਿਅਕਤੀ ਦੀ ਪਹਿਲਾਂ ਤੱਥਾਂ ਸਹਿਤ ਪੁਸ਼ਟੀ ਹੋਣੀ ਚਾਹੀਦੀ ਹੈ¢ ਬਿਨਾਂ ਕਿਸੇ ਠੋਸ ਸਬੂਤ ਦੇ ਮੁੱਖ ਮੰਤਰੀ ਨੂੰ 'ਪੰਥ ਵਿਰੋਧੀ ਕਰਾਰ' ਦੇਣਾ ਠੀਕ ਨਹੀਂ ਹੈ ¢ ਬਲਦੇਵ ਸਿੰਘ ਪੀ.ਆਈ.ਐਸ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਦੀਆਂ ਪਰੰਪਰਾਵਾਂ ਦਾ ਸਤਿਕਾਰ ਕਰਦੇ ਆਏ ਹਨ ¢ ਇਸ ਲਈ ਕਿਸੇ ਵੀ ਵੀਡੀਓ ਜਾਂ ਦਾਅਵੇ ਦੇ ਆਧਾਰ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ |

ਪਿਛਲੀ ਖ਼ਬਰ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਮੌਕੇ ਜਾਗਰੂਕਤਾ ਰੈਲੀ ਕੱਢੀ <br/> ਅਗਲੀ ਖ਼ਬਰ ਪਿੰਡ ਬੱਲੋ੍ਹ ਦੇ 30 ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।